< मत्ती 9 >
1 १ फिर वह नाव पर चढ़कर पार गया, और अपने नगर में आया।
੧ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।
2 २ और कई लोग एक लकवे के मारे हुए को खाट पर रखकर उसके पास लाए। यीशु ने उनका विश्वास देखकर, उस लकवे के मारे हुए से कहा, “हे पुत्र, धैर्य रख; तेरे पाप क्षमा हुए।”
੨ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।
3 ३ और कई शास्त्रियों ने सोचा, “यह तो परमेश्वर की निन्दा करता है।”
੩ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।
4 ४ यीशु ने उनके मन की बातें जानकर कहा, “तुम लोग अपने-अपने मन में बुरा विचार क्यों कर रहे हो?
੪ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?
5 ५ सहज क्या है? यह कहना, ‘तेरे पाप क्षमा हुए’, या यह कहना, ‘उठ और चल फिर।’
੫ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
6 ६ परन्तु इसलिए कि तुम जान लो कि मनुष्य के पुत्र को पृथ्वी पर पाप क्षमा करने का अधिकार है।” उसने लकवे के मारे हुए से कहा, “उठ, अपनी खाट उठा, और अपने घर चला जा।”
੬ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
7 ७ वह उठकर अपने घर चला गया।
੭ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।
8 ८ लोग यह देखकर डर गए और परमेश्वर की महिमा करने लगे जिसने मनुष्यों को ऐसा अधिकार दिया है।
੮ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।
9 ९ वहाँ से आगे बढ़कर यीशु ने मत्ती नामक एक मनुष्य को चुंगी की चौकी पर बैठे देखा, और उससे कहा, “मेरे पीछे हो ले।” वह उठकर उसके पीछे हो लिया।
੯ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
10 १० और जब वह घर में भोजन करने के लिये बैठा तो बहुत सारे चुंगी लेनेवाले और पापी आकर यीशु और उसके चेलों के साथ खाने बैठे।
੧੦ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।
11 ११ यह देखकर फरीसियों ने उसके चेलों से कहा, “तुम्हारा गुरु चुंगी लेनेवालों और पापियों के साथ क्यों खाता है?”
੧੧ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
12 १२ यह सुनकर यीशु ने उनसे कहा, “वैद्य भले चंगों को नहीं परन्तु बीमारों के लिए आवश्यक है।
੧੨ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
13 १३ इसलिए तुम जाकर इसका अर्थ सीख लो, कि मैं बलिदान नहीं परन्तु दया चाहता हूँ; क्योंकि मैं धर्मियों को नहीं परन्तु पापियों को बुलाने आया हूँ।”
੧੩ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
14 १४ तब यूहन्ना के चेलों ने उसके पास आकर कहा, “क्या कारण है कि हम और फरीसी इतना उपवास करते हैं, पर तेरे चेले उपवास नहीं करते?”
੧੪ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
15 १५ यीशु ने उनसे कहा, “क्या बाराती, जब तक दूल्हा उनके साथ है शोक कर सकते हैं? पर वे दिन आएँगे कि दूल्हा उनसे अलग किया जाएगा, उस समय वे उपवास करेंगे।
੧੫ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
16 १६ नये कपड़े का पैबन्द पुराने वस्त्र पर कोई नहीं लगाता, क्योंकि वह पैबन्द वस्त्र से और कुछ खींच लेता है, और वह अधिक फट जाता है।
੧੬ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
17 १७ और लोग नया दाखरस पुरानी मशकों में नहीं भरते हैं; क्योंकि ऐसा करने से मशकें फट जाती हैं, और दाखरस बह जाता है और मशकें नाश हो जाती हैं, परन्तु नया दाखरस नई मशकों में भरते हैं और वह दोनों बची रहती हैं।”
੧੭ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
18 १८ वह उनसे ये बातें कह ही रहा था, कि एक सरदार ने आकर उसे प्रणाम किया और कहा, “मेरी पुत्री अभी मरी है; परन्तु चलकर अपना हाथ उस पर रख, तो वह जीवित हो जाएगी।”
੧੮ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
19 १९ यीशु उठकर अपने चेलों समेत उसके पीछे हो लिया।
੧੯ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ।
20 २० और देखो, एक स्त्री ने जिसके बारह वर्ष से लहू बहता था, उसके पीछे से आकर उसके वस्त्र के कोने को छू लिया।
੨੦ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।
21 २१ क्योंकि वह अपने मन में कहती थी, “यदि मैं उसके वस्त्र ही को छू लूँगी तो चंगी हो जाऊँगी।”
੨੧ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
22 २२ यीशु ने मुड़कर उसे देखा और कहा, “पुत्री धैर्य रख; तेरे विश्वास ने तुझे चंगा किया है।” अतः वह स्त्री उसी समय चंगी हो गई।
੨੨ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
23 २३ जब यीशु उस सरदार के घर में पहुँचा और बाँसुरी बजानेवालों और भीड़ को हुल्लड़ मचाते देखा,
੨੩ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,
24 २४ तब कहा, “हट जाओ, लड़की मरी नहीं, पर सोती है।” इस पर वे उसकी हँसी उड़ाने लगे।
੨੪ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ।
25 २५ परन्तु जब भीड़ निकाल दी गई, तो उसने भीतर जाकर लड़की का हाथ पकड़ा, और वह जी उठी।
੨੫ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।
26 २६ और इस बात की चर्चा उस सारे देश में फैल गई।
੨੬ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।
27 २७ जब यीशु वहाँ से आगे बढ़ा, तो दो अंधे उसके पीछे यह पुकारते हुए चले, “हे दाऊद की सन्तान, हम पर दया कर।”
੨੭ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
28 २८ जब वह घर में पहुँचा, तो वे अंधे उसके पास आए, और यीशु ने उनसे कहा, “क्या तुम्हें विश्वास है, कि मैं यह कर सकता हूँ?” उन्होंने उससे कहा, “हाँ प्रभु।”
੨੮ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।
29 २९ तब उसने उनकी आँखें छूकर कहा, “तुम्हारे विश्वास के अनुसार तुम्हारे लिये हो।”
੨੯ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।
30 ३० और उनकी आँखें खुल गई और यीशु ने उन्हें सख्ती के साथ सचेत किया और कहा, “सावधान, कोई इस बात को न जाने।”
੩੦ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
31 ३१ पर उन्होंने निकलकर सारे क्षेत्र में उसका यश फैला दिया।
੩੧ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
32 ३२ जब वे बाहर जा रहे थे, तब, लोग एक गूँगे को जिसमें दुष्टात्मा थी उसके पास लाए।
੩੨ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।
33 ३३ और जब दुष्टात्मा निकाल दी गई, तो गूँगा बोलने लगा। और भीड़ ने अचम्भा करके कहा, “इस्राएल में ऐसा कभी नहीं देखा गया।”
੩੩ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।
34 ३४ परन्तु फरीसियों ने कहा, “यह तो दुष्टात्माओं के सरदार की सहायता से दुष्टात्माओं को निकालता है।”
੩੪ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
35 ३५ और यीशु सब नगरों और गाँवों में फिरता रहा और उनके आराधनालयों में उपदेश करता, और राज्य का सुसमाचार प्रचार करता, और हर प्रकार की बीमारी और दुर्बलता को दूर करता रहा।
੩੫ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
36 ३६ जब उसने भीड़ को देखा तो उसको लोगों पर तरस आया, क्योंकि वे उन भेड़ों के समान जिनका कोई चरवाहा न हो, व्याकुल और भटके हुए से थे।
੩੬ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
37 ३७ तब उसने अपने चेलों से कहा, “फसल तो बहुत है पर मजदूर थोड़े हैं।
੩੭ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ।
38 ३८ इसलिए फसल के स्वामी से विनती करो कि वह अपने खेत में काम करने के लिये मजदूर भेज दे।”
੩੮ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।