< गिनती 30 >

1 फिर मूसा ने इस्राएली गोत्रों के मुख्य-मुख्य पुरुषों से कहा, “यहोवा ने यह आज्ञा दी है:
ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।
2 जब कोई पुरुष यहोवा की मन्नत माने, या अपने आपको वाचा से बाँधने के लिये शपथ खाए, तो वह अपना वचन न टाले; जो कुछ उसके मुँह से निकला हो उसके अनुसार वह करे।
ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।
3 और जब कोई स्त्री अपनी कुँवारी अवस्था में, अपने पिता के घर में रहते हुए, यहोवा की मन्नत माने, व अपने को वाचा से बाँधे,
ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।
4 तो यदि उसका पिता उसकी मन्नत या उसका वह वचन सुनकर, जिससे उसने अपने आपको बाँधा हो, उससे कुछ न कहे; तब तो उसकी सब मन्नतें स्थिर बनी रहें, और कोई बन्धन क्यों न हो, जिससे उसने अपने आपको बाँधा हो, वह भी स्थिर रहे।
ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
5 परन्तु यदि उसका पिता उसकी सुनकर उसी दिन उसको मना करे, तो उसकी मन्नतें या और प्रकार के बन्धन, जिनसे उसने अपने आपको बाँधा हो, उनमें से एक भी स्थिर न रहे, और यहोवा यह जानकर, कि उस स्त्री के पिता ने उसे मना कर दिया है, उसका यह पाप क्षमा करेगा।
ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।
6 फिर यदि वह पति के अधीन हो और मन्नत माने, या बिना सोच विचार किए ऐसा कुछ कहे जिससे वह बन्धन में पड़े,
ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।
7 और यदि उसका पति सुनकर उस दिन उससे कुछ न कहे; तब तो उसकी मन्नतें स्थिर रहें, और जिन बन्धनों से उसने अपने आपको बाँधा हो वह भी स्थिर रहें।
ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
8 परन्तु यदि उसका पति सुनकर उसी दिन उसे मना कर दे, तो जो मन्नत उसने मानी है, और जो बात बिना सोच-विचार किए कहने से उसने अपने आपको वाचा से बाँधा हो, वह टूट जाएगी; और यहोवा उस स्त्री का पाप क्षमा करेगा।
ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
9 फिर विधवा या त्यागी हुई स्त्री की मन्नत, या किसी प्रकार की वाचा का बन्धन क्यों न हो, जिससे उसने अपने आपको बाँधा हो, तो वह स्थिर ही रहे।
ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ
10 १० फिर यदि कोई स्त्री अपने पति के घर में रहते मन्नत माने, या शपथ खाकर अपने आपको बाँधे,
੧੦ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।
11 ११ और उसका पति सुनकर कुछ न कहे, और न उसे मना करे; तब तो उसकी सब मन्नतें स्थिर बनी रहें, और हर एक बन्धन क्यों न हो, जिससे उसने अपने आपको बाँधा हो, वह स्थिर रहे।
੧੧ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।
12 १२ परन्तु यदि उसका पति उसकी मन्नत आदि सुनकर उसी दिन पूरी रीति से तोड़ दे, तो उसकी मन्नतें आदि, जो कुछ उसके मुँह से अपने बन्धन के विषय निकला हो, उसमें से एक बात भी स्थिर न रहे; उसके पति ने सब तोड़ दिया है; इसलिए यहोवा उस स्त्री का वह पाप क्षमा करेगा।
੧੨ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
13 १३ कोई भी मन्नत या शपथ क्यों न हो, जिससे उस स्त्री ने अपने जीव को दुःख देने की वाचा बाँधी हो, उसको उसका पति चाहे तो दृढ़ करे, और चाहे तो तोड़े;
੧੩ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।
14 १४ अर्थात् यदि उसका पति दिन प्रतिदिन उससे कुछ भी न कहे, तो वह उसको सब मन्नतें आदि बन्धनों को जिनसे वह बंधी हो दृढ़ कर देता है; उसने उनको दृढ़ किया है, क्योंकि सुनने के दिन उसने कुछ नहीं कहा।
੧੪ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।
15 १५ और यदि वह उन्हें सुनकर बहुत दिन पश्चात् तोड़ दे, तो अपनी स्त्री के अधर्म का भार वही उठाएगा।”
੧੫ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।
16 १६ पति-पत्नी के बीच, और पिता और उसके घर में रहती हुई कुँवारी बेटी के बीच, जिन विधियों की आज्ञा यहोवा ने मूसा को दी वे ये ही हैं।
੧੬ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।

< गिनती 30 >