< गिनती 32 >
1 १ रूबेनियों और गादियों के पास बहुत से जानवर थे। जब उन्होंने याजेर और गिलाद देशों को देखकर विचार किया, कि वह पशुओं के योग्य देश है,
੧ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।
2 २ तब मूसा और एलीआजर याजक और मण्डली के प्रधानों के पास जाकर कहने लगे,
੨ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ,
3 ३ “अतारोत, दीबोन, याजेर, निम्रा, हेशबोन, एलाले, सबाम, नबो, और बोन नगरों का देश
੩ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
4 ४ जिस पर यहोवा ने इस्राएल की मण्डली को विजय दिलवाई है, वह पशुओं के योग्य है; और तेरे दासों के पास पशु हैं।”
੪ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।
5 ५ फिर उन्होंने कहा, “यदि तेरा अनुग्रह तेरे दासों पर हो, तो यह देश तेरे दासों को मिले कि उनकी निज भूमि हो; हमें यरदन पार न ले चल।”
੫ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।
6 ६ मूसा ने गादियों और रूबेनियों से कहा, “जब तुम्हारे भाई युद्ध करने को जाएँगे तब क्या तुम यहाँ बैठे रहोगे?
੬ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ?
7 ७ और इस्राएलियों से भी उस पार के देश जाने के विषय, जो यहोवा ने उन्हें दिया है, तुम क्यों अस्वीकार करवाते हो?
੭ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ।
8 ८ जब मैंने तुम्हारे बापदादों को कादेशबर्ने से कनान देश देखने के लिये भेजा, तब उन्होंने भी ऐसा ही किया था।
੮ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।
9 ९ अर्थात् जब उन्होंने एशकोल नामक घाटी तक पहुँचकर देश को देखा, तब इस्राएलियों से उस देश के विषय जो यहोवा ने उन्हें दिया था अस्वीकार करा दिया।
੯ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
10 १० इसलिए उस समय यहोवा ने कोप करके यह शपथ खाई,
੧੦ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ।
11 ११ ‘निःसन्देह जो मनुष्य मिस्र से निकल आए हैं उनमें से, जितने बीस वर्ष के या उससे अधिक आयु के हैं, वे उस देश को देखने न पाएँगे, जिसके देने की शपथ मैंने अब्राहम, इसहाक, और याकूब से खाई है, क्योंकि वे मेरे पीछे पूरी रीति से नहीं हो लिये;
੧੧ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ।
12 १२ परन्तु यपुन्ने कनजी का पुत्र कालेब, और नून का पुत्र यहोशू, ये दोनों जो मेरे पीछे पूरी रीति से हो लिये हैं ये उसे देखने पाएँगे।’
੧੨ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ।
13 १३ अतः यहोवा का कोप इस्राएलियों पर भड़का, और जब तक उस पीढ़ी के सब लोगों का अन्त न हुआ, जिन्होंने यहोवा के प्रति बुरा किया था, तब तक अर्थात् चालीस वर्ष तक वह उन्हें जंगल में मारे-मारे फिराता रहा।
੧੩ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।
14 १४ और सुनो, तुम लोग उन पापियों के बच्चे होकर इसलिए अपने बापदादों के स्थान पर प्रगट हुए हो, कि इस्राएल के विरुद्ध यहोवा के भड़के हुए कोप को और भी भड़काओ!
੧੪ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।
15 १५ यदि तुम उसके पीछे चलने से फिर जाओ, तो वह फिर हम सभी को जंगल में छोड़ देगा; इस प्रकार तुम इन सारे लोगों का नाश कराओगे।”
੧੫ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਓਗੇ।
16 १६ तब उन्होंने मूसा के और निकट आकर कहा, “हम अपने पशुओं के लिये यहीं भेड़शालाएँ बनाएँगे, और अपने बाल-बच्चों के लिये यहीं नगर बसाएँगे,
੧੬ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।
17 १७ परन्तु आप इस्राएलियों के आगे-आगे हथियार-बन्द तब तक चलेंगे, जब तक उनको उनके स्थान में न पहुँचा दें; परन्तु हमारे बाल-बच्चे इस देश के निवासियों के डर से गढ़वाले नगरों में रहेंगे।
੧੭ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।
18 १८ परन्तु जब तक इस्राएली अपने-अपने भाग के अधिकारी न हों तब तक हम अपने घरों को न लौटेंगे।
੧੮ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ।
19 १९ हम उनके साथ यरदन पार या कहीं आगे अपना भाग न लेंगे, क्योंकि हमारा भाग यरदन के इसी पार पूर्व की ओर मिला है।”
੧੯ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।
20 २० तब मूसा ने उनसे कहा, “यदि तुम ऐसा करो, अर्थात् यदि तुम यहोवा के आगे-आगे युद्ध करने को हथियार बाँधो।
੨੦ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।
21 २१ और हर एक हथियार-बन्द यरदन के पार तब तक चले, जब तक यहोवा अपने आगे से अपने शत्रुओं को न निकाले
੨੧ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ।
22 २२ और देश यहोवा के वश में न आए; तो उसके पीछे तुम यहाँ लौटोगे, और यहोवा के और इस्राएल के विषय निर्दोष ठहरोगे; और यह देश यहोवा के प्रति तुम्हारी निज भूमि ठहरेगा।
੨੨ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।
23 २३ और यदि तुम ऐसा न करो, तो यहोवा के विरुद्ध पापी ठहरोगे; और जान रखो कि तुम को तुम्हारा पाप लगेगा।
੨੩ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।
24 २४ तुम अपने बाल-बच्चों के लिये नगर बसाओ, और अपनी भेड़-बकरियों के लिये भेड़शालाएँ बनाओ; और जो तुम्हारे मुँह से निकला है वही करो।”
੨੪ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ।
25 २५ तब गादियों और रूबेनियों ने मूसा से कहा, “अपने प्रभु की आज्ञा के अनुसार तेरे दास करेंगे।
੨੫ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।
26 २६ हमारे बाल-बच्चे, स्त्रियाँ, भेड़-बकरी आदि, सब पशु तो यहीं गिलाद के नगरों में रहेंगे;
੨੬ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।
27 २७ परन्तु अपने प्रभु के कहे के अनुसार तेरे दास सब के सब युद्ध के लिये हथियार-बन्द यहोवा के आगे-आगे लड़ने को पार जाएँगे।”
੨੭ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ।
28 २८ “तब मूसा ने उनके विषय में एलीआजर याजक, और नून के पुत्र यहोशू, और इस्राएलियों के गोत्रों के पितरों के घरानों के मुख्य-मुख्य पुरुषों को यह आज्ञा दी,
੨੮ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।
29 २९ कि यदि सब गादी और रूबेनी पुरुष युद्ध के लिये हथियार-बन्द तुम्हारे संग यरदन पार जाएँ, और देश तुम्हारे वश में आ जाए, तो गिलाद देश उनकी निज भूमि होने को उन्हें देना।
੨੯ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ।
30 ३० परन्तु यदि वे तुम्हारे संग हथियार-बन्द पार न जाएँ, तो उनकी निज भूमि तुम्हारे बीच कनान देश में ठहरे।”
੩੦ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ।
31 ३१ तब गादी और रूबेनी बोल उठे, “यहोवा ने जैसा तेरे दासों से कहलाया है वैसा ही हम करेंगे।
੩੧ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।
32 ३२ हम हथियार-बन्द यहोवा के आगे-आगे उस पार कनान देश में जाएँगे, परन्तु हमारी निज भूमि यरदन के इसी पार रहे।”
੩੨ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਂਵਾਂਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ।
33 ३३ तब मूसा ने गादियों और रूबेनियों को, और यूसुफ के पुत्र मनश्शे के आधे गोत्रियों को एमोरियों के राजा सीहोन और बाशान के राजा ओग, दोनों के राज्यों का देश, नगरों, और उनके आस-पास की भूमि समेत दे दिया।
੩੩ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
34 ३४ तब गादियों ने दीबोन, अतारोत, अरोएर,
੩੪ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।
35 ३५ अत्रौत, शोपान, याजेर, योगबहा,
੩੫ਅਤੇ ਅਟਰੋਥ-ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ।
36 ३६ बेतनिम्रा, और बेत-हारन नामक नगरों को दृढ़ किया, और उनमें भेड़-बकरियों के लिये भेड़शाला बनाए।
੩੬ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ।
37 ३७ और रूबेनियों ने हेशबोन, एलाले, और किर्यातैम को,
੩੭ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਾਲੇਹ ਅਤੇ ਕਿਰਯਾਤਾਇਮ।
38 ३८ फिर नबो और बालमोन के नाम बदलकर उनको, और सिबमा को दृढ़ किया; और उन्होंने अपने दृढ़ किए हुए नगरों के और-और नाम रखे।
੩੮ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।
39 ३९ और मनश्शे के पुत्र माकीर के वंशवालों ने गिलाद देश में जाकर उसे ले लिया, और जो एमोरी उसमें रहते थे उनको निकाल दिया।
੩੯ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।
40 ४० तब मूसा ने मनश्शे के पुत्र माकीर के वंश को गिलाद दे दिया, और वे उसमें रहने लगे।
੪੦ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ।
41 ४१ और मनश्शेई याईर ने जाकर गिलाद की कितनी बस्तियाँ ले लीं, और उनके नाम हव्वोत्याईर रखे।
੪੧ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ।
42 ४२ और नोबह ने जाकर गाँवों समेत कनात को ले लिया, और उसका नाम अपने नाम पर नोबह रखा।
੪੨ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ।