< गिनती 6 >

1 फिर यहोवा ने मूसा से कहा,
ਯਹੋਵਾਹ ਨੇ ਮੂਸਾ ਨੂੰ ਆਖਿਆ,
2 “इस्राएलियों से कह कि जब कोई पुरुष या स्त्री नाज़ीर की मन्नत, अर्थात् अपने को यहोवा के लिये अलग करने की विशेष मन्नत माने,
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
3 तब वह दाखमधु और मदिरा से अलग रहे; वह न दाखमधु का, और न मदिरा का सिरका पीए, और न दाख का कुछ रस भी पीए, वरन् दाख न खाए, चाहे हरी हो चाहे सूखी।
ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
4 जितने दिन यह अलग रहे उतने दिन तक वह बीज से लेकर छिलके तक, जो कुछ दाखलता से उत्पन्न होता है, उसमें से कुछ न खाए।
ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
5 “फिर जितने दिन उसने अलग रहने की मन्नत मानी हो उतने दिन तक वह अपने सिर पर छुरा न फिराए; और जब तक वे दिन पूरे न हों जिनमें वह यहोवा के लिये अलग रहे तब तक वह पवित्र ठहरेगा, और अपने सिर के बालों को बढ़ाए रहे।
ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
6 जितने दिन वह यहोवा के लिये अलग रहे उतने दिन तक किसी लोथ के पास न जाए।
ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ।
7 चाहे उसका पिता, या माता, या भाई, या बहन भी मरे, तो भी वह उनके कारण अशुद्ध न हो; क्योंकि अपने परमेश्वर के लिये अलग रहने का चिन्ह उसके सिर पर होगा।
ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।
8 अपने अलग रहने के सारे दिनों में वह यहोवा के लिये पवित्र ठहरा रहे।
ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।
9 “यदि कोई उसके पास अचानक मर जाए, और उसके अलग रहने का जो चिन्ह उसके सिर पर होगा वह अशुद्ध हो जाए, तो वह शुद्ध होने के दिन, अर्थात् सातवें दिन अपना सिर मुँड़ाएँ।
ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
10 १० और आठवें दिन वह दो पंडुक या कबूतरी के दो बच्चे मिलापवाले तम्बू के द्वार पर याजक के पास ले जाए,
੧੦ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।
11 ११ और याजक एक को पापबलि, और दूसरे को होमबलि करके उसके लिये प्रायश्चित करे, क्योंकि वह लोथ के कारण पापी ठहरा है। और याजक उसी दिन उसका सिर फिर पवित्र करे,
੧੧ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।
12 १२ और वह अपने अलग रहने के दिनों को फिर यहोवा के लिये अलग ठहराए, और एक वर्ष का एक भेड़ का बच्चा दोषबलि करके ले आए; और जो दिन इससे पहले बीत गए हों वे व्यर्थ गिने जाएँ, क्योंकि उसके अलग रहने का चिन्ह अशुद्ध हो गया।
੧੨ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
13 १३ “फिर जब नाज़ीर के अलग रहने के दिन पूरे हों, उस समय के लिये उसकी यह व्यवस्था है; अर्थात् वह मिलापवाले तम्बू के द्वार पर पहुँचाया जाए,
੧੩ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।
14 १४ और वह यहोवा के लिये होमबलि करके एक वर्ष का एक निर्दोष भेड़ का बच्चा पापबलि करके, और एक वर्ष की एक निर्दोष भेड़ की बच्ची, और मेलबलि के लिये एक निर्दोष मेढ़ा,
੧੪ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।
15 १५ और अख़मीरी रोटियों की एक टोकरी, अर्थात् तेल से सने हुए मैदे के फुलके, और तेल से चुपड़ी हुई अख़मीरी पपड़ियाँ, और उन बलियों के अन्नबलि और अर्घ; ये सब चढ़ावे समीप ले जाए।
੧੫ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
16 १६ इन सब को याजक यहोवा के सामने पहुँचाकर उसके पापबलि और होमबलि को चढ़ाए,
੧੬ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।
17 १७ और अख़मीरी रोटी की टोकरी समेत मेढ़े को यहोवा के लिये मेलबलि करके, और उस मेलबलि के अन्नबलि और अर्घ को भी चढ़ाए।
੧੭ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।
18 १८ तब नाज़ीर अपने अलग रहने के चिन्हवाले सिर को मिलापवाले तम्बू के द्वार पर मुँड़ाकर अपने बालों को उस आग पर डाल दे जो मेलबलि के नीचे होगी।
੧੮ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
19 १९ फिर जब नाज़ीर अपने अलग रहने के चिन्हवाले सिर को मुँड़ा चुके तब याजक मेढ़े का पकाया हुआ कंधा, और टोकरी में से एक अख़मीरी रोटी, और एक अख़मीरी पपड़ी लेकर नाज़ीर के हाथों पर धर दे,
੧੯ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
20 २० और याजक इनको हिलाने की भेंट करके यहोवा के सामने हिलाए; हिलाई हुई छाती और उठाई हुई जाँघ समेत ये भी याजक के लिये पवित्र ठहरें; इसके बाद वह नाज़ीर दाखमधु पी सकेगा।
੨੦ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
21 २१ “नाज़ीर की मन्नत की, और जो चढ़ावा उसको अपने अलग होने के कारण यहोवा के लिये चढ़ाना होगा उसकी भी यही व्यवस्था है। जो चढ़ावा वह अपनी पूँजी के अनुसार चढ़ा सके, उससे अधिक जैसी मन्नत उसने मानी हो, वैसे ही अपने अलग रहने की व्यवस्था के अनुसार उसे करना होगा।”
੨੧ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।
22 २२ फिर यहोवा ने मूसा से कहा,
੨੨ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
23 २३ “हारून और उसके पुत्रों से कह कि तुम इस्राएलियों को इन वचनों से आशीर्वाद दिया करना:
੨੩ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,
24 २४ “यहोवा तुझे आशीष दे और तेरी रक्षा करे:
੨੪“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
25 २५ “यहोवा तुझ पर अपने मुख का प्रकाश चमकाए, और तुझ पर अनुग्रह करे:
੨੫ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
26 २६ “यहोवा अपना मुख तेरी ओर करे, और तुझे शान्ति दे।
੨੬ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
27 २७ “इस रीति से मेरे नाम को इस्राएलियों पर रखें, और मैं उन्हें आशीष दिया करूँगा।”
੨੭ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।

< गिनती 6 >