< भजन संहिता 136 >
1 १ यहोवा का धन्यवाद करो, क्योंकि वह भला है, और उसकी करुणा सदा की है।
੧ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
2 २ जो ईश्वरों का परमेश्वर है, उसका धन्यवाद करो, उसकी करुणा सदा की है।
੨ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
3 ३ जो प्रभुओं का प्रभु है, उसका धन्यवाद करो, उसकी करुणा सदा की है।
੩ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
4 ४ उसको छोड़कर कोई बड़े-बड़े आश्चर्यकर्म नहीं करता, उसकी करुणा सदा की है।
੪ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
5 ५ उसने अपनी बुद्धि से आकाश बनाया, उसकी करुणा सदा की है।
੫ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6 ६ उसने पृथ्वी को जल के ऊपर फैलाया है, उसकी करुणा सदा की है।
੬ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7 ७ उसने बड़ी-बड़ी ज्योतियाँ बनाईं, उसकी करुणा सदा की है।
੭ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8 ८ दिन पर प्रभुता करने के लिये सूर्य को बनाया, उसकी करुणा सदा की है।
੮ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9 ९ और रात पर प्रभुता करने के लिये चन्द्रमा और तारागण को बनाया, उसकी करुणा सदा की है।
੯ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
10 १० उसने मिस्रियों के पहिलौठों को मारा, उसकी करुणा सदा की है।
੧੦ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
11 ११ और उनके बीच से इस्राएलियों को निकाला, उसकी करुणा सदा की है।
੧੧ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
12 १२ बलवन्त हाथ और बढ़ाई हुई भुजा से निकाल लाया, उसकी करुणा सदा की है।
੧੨ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
13 १३ उसने लाल समुद्र को विभाजित कर दिया, उसकी करुणा सदा की है।
੧੩ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
14 १४ और इस्राएल को उसके बीच से पार कर दिया, उसकी करुणा सदा की है;
੧੪ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
15 १५ और फ़िरौन को उसकी सेना समेत लाल समुद्र में डाल दिया, उसकी करुणा सदा की है।
੧੫ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
16 १६ वह अपनी प्रजा को जंगल में ले चला, उसकी करुणा सदा की है।
੧੬ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17 १७ उसने बड़े-बड़े राजा मारे, उसकी करुणा सदा की है।
੧੭ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18 १८ उसने प्रतापी राजाओं को भी मारा, उसकी करुणा सदा की है;
੧੮ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19 १९ एमोरियों के राजा सीहोन को, उसकी करुणा सदा की है;
੧੯ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
20 २० और बाशान के राजा ओग को घात किया, उसकी करुणा सदा की है।
੨੦ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
21 २१ और उनके देश को भाग होने के लिये, उसकी करुणा सदा की है;
੨੧ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
22 २२ अपने दास इस्राएलियों के भाग होने के लिये दे दिया, उसकी करुणा सदा की है।
੨੨ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
23 २३ उसने हमारी दुर्दशा में हमारी सुधि ली, उसकी करुणा सदा की है;
੨੩ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24 २४ और हमको द्रोहियों से छुड़ाया है, उसकी करुणा सदा की है।
੨੪ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25 २५ वह सब प्राणियों को आहार देता है, उसकी करुणा सदा की है।
੨੫ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
26 २६ स्वर्ग के परमेश्वर का धन्यवाद करो, उसकी करुणा सदा की है।
੨੬ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।