< भजन संहिता 140 >
1 १ प्रधान बजानेवाले के लिये दाऊद का भजन हे यहोवा, मुझ को बुरे मनुष्य से बचा ले; उपद्रवी पुरुष से मेरी रक्षा कर,
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
2 २ क्योंकि उन्होंने मन में बुरी कल्पनाएँ की हैं; वे लगातार लड़ाइयाँ मचाते हैं।
੨ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
3 ३ उनका बोलना साँप के काटने के समान है, उनके मुँह में नाग का सा विष रहता है। (सेला)
੩ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
4 ४ हे यहोवा, मुझे दुष्ट के हाथों से बचा ले; उपद्रवी पुरुष से मेरी रक्षा कर, क्योंकि उन्होंने मेरे पैरों को उखाड़ने की युक्ति की है।
੪ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5 ५ घमण्डियों ने मेरे लिये फंदा और पासे लगाए, और पथ के किनारे जाल बिछाया है; उन्होंने मेरे लिये फंदे लगा रखे हैं। (सेला)
੫ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6 ६ हे यहोवा, मैंने तुझ से कहा है कि तू मेरा परमेश्वर है; हे यहोवा, मेरे गिड़गिड़ाने की ओर कान लगा!
੬ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7 ७ हे यहोवा प्रभु, हे मेरे सामर्थी उद्धारकर्ता, तूने युद्ध के दिन मेरे सिर की रक्षा की है।
੭ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8 ८ हे यहोवा, दुष्ट की इच्छा को पूरी न होने दे, उसकी बुरी युक्ति को सफल न कर, नहीं तो वह घमण्ड करेगा। (सेला)
੮ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9 ९ मेरे घेरनेवालों के सिर पर उन्हीं का विचारा हुआ उत्पात पड़े!
੯ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10 १० उन पर अंगारे डाले जाएँ! वे आग में गिरा दिए जाएँ! और ऐसे गड्ढों में गिरें, कि वे फिर उठ न सके!
੧੦ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11 ११ बकवादी पृथ्वी पर स्थिर नहीं होने का; उपद्रवी पुरुष को गिराने के लिये बुराई उसका पीछा करेगी।
੧੧ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12 १२ हे यहोवा, मुझे निश्चय है कि तू दीन जन का और दरिद्रों का न्याय चुकाएगा।
੧੨ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
13 १३ निःसन्देह धर्मी तेरे नाम का धन्यवाद करने पाएँगे; सीधे लोग तेरे सम्मुख वास करेंगे।
੧੩ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।