< रूत 1 >
1 १ जिन दिनों में न्यायी लोग राज्य करते थे उन दिनों में देश में अकाल पड़ा, तब यहूदा के बैतलहम का एक पुरुष अपनी स्त्री और दोनों पुत्रों को संग लेकर मोआब के देश में परदेशी होकर रहने के लिए चला।
੧ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
2 २ उस पुरुष का नाम एलीमेलेक, और उसकी पत्नी का नाम नाओमी, और उसके दो बेटों के नाम महलोन और किल्योन थे; ये एप्राती अर्थात् यहूदा के बैतलहम के रहनेवाले थे। वे मोआब के देश में आकर वहाँ रहे।
੨ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
3 ३ और नाओमी का पति एलीमेलेक मर गया, और नाओमी और उसके दोनों पुत्र रह गए।
੩ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ ।
4 ४ और उन्होंने एक-एक मोआबिन स्त्री ब्याह ली; एक स्त्री का नाम ओर्पा और दूसरी का नाम रूत था। फिर वे वहाँ कोई दस वर्ष रहे।
੪ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
5 ५ जब महलोन और किल्योन दोनों मर गए, तब नाओमी अपने दोनों पुत्रों और पति से वंचित हो गई।
੫ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
6 ६ तब वह मोआब के देश में यह सुनकर, कि यहोवा ने अपनी प्रजा के लोगों की सुधि ले के उन्हें भोजनवस्तु दी है, उस देश से अपनी दोनों बहुओं समेत लौट जाने को चली।
੬ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
7 ७ अतः वह अपनी दोनों बहुओं समेत उस स्थान से जहाँ रहती थी निकली, और उन्होंने यहूदा देश को लौट जाने का मार्ग लिया।
੭ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
8 ८ तब नाओमी ने अपनी दोनों बहुओं से कहा, “तुम अपने-अपने मायके लौट जाओ। और जैसे तुम ने उनसे जो मर गए हैं और मुझसे भी प्रीति की है, वैसे ही यहोवा तुम पर कृपा करे।
੮ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
9 ९ यहोवा ऐसा करे कि तुम फिर अपने-अपने पति के घर में विश्राम पाओ।” तब नाओमी ने उनको चूमा, और वे चिल्ला चिल्लाकर रोने लगीं,
੯ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
10 १० और उससे कहा, “निश्चय हम तेरे संग तेरे लोगों के पास चलेंगी।”
੧੦ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
11 ११ पर नाओमी ने कहा, “हे मेरी बेटियों, लौट जाओ, तुम क्यों मेरे संग चलोगी? क्या मेरी कोख में और पुत्र हैं जो तुम्हारे पति हों?
੧੧ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
12 १२ हे मेरी बेटियों, लौटकर चली जाओ, क्योंकि मैं पति करने को बूढ़ी हो चुकी हूँ। और चाहे मैं कहती भी, कि मुझे आशा है, और आज की रात मेरा पति होता भी, और मेरे पुत्र भी होते,
੧੨ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
13 १३ तो भी क्या तुम उनके सयाने होने तक आशा लगाए ठहरी रहतीं? और उनके निमित्त पति करने से रुकी रहतीं? हे मेरी बेटियों, ऐसा न हो, क्योंकि मेरा दुःख तुम्हारे दुःख से बहुत बढ़कर है; देखो, यहोवा का हाथ मेरे विरुद्ध उठा है।”
੧੩ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
14 १४ तब वे चिल्ला चिल्लाकर फिर से रोने लगीं; और ओर्पा ने तो अपनी सास को चूमा, परन्तु रूत उससे अलग न हुई।
੧੪ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
15 १५ तब नाओमी ने कहा, “देख, तेरी जिठानी तो अपने लोगों और अपने देवता के पास लौट गई है; इसलिए तू अपनी जिठानी के पीछे लौट जा।”
੧੫ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
16 १६ पर रूत बोली, “तू मुझसे यह विनती न कर, कि मुझे त्याग या छोड़कर लौट जा; क्योंकि जिधर तू जाएगी उधर मैं भी जाऊँगी; जहाँ तू टिके वहाँ मैं भी टिकूँगी; तेरे लोग मेरे लोग होंगे, और तेरा परमेश्वर मेरा परमेश्वर होगा;
੧੬ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
17 १७ जहाँ तू मरेगी वहाँ मैं भी मरूँगी, और वहीं मुझे मिट्टी दी जाएगी। यदि मृत्यु छोड़ और किसी कारण मैं तुझ से अलग होऊँ, तो यहोवा मुझसे वैसा ही वरन् उससे भी अधिक करे।”
੧੭ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ । ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
18 १८ जब नाओमी ने यह देखा कि वह मेरे संग चलने को तैयार है, तब उसने उससे और बात न कही।
੧੮ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
19 १९ अतः वे दोनों चल पड़ी और बैतलहम को पहुँचीं। उनके बैतलहम में पहुँचने पर सारे नगर में उनके कारण हलचल मच गई; और स्त्रियाँ कहने लगीं, “क्या यह नाओमी है?”
੧੯ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
20 २० उसने उनसे कहा, “मुझे नाओमी न कहो, मुझे मारा कहो, क्योंकि सर्वशक्तिमान ने मुझ को बड़ा दुःख दिया है।
੨੦ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
21 २१ मैं भरी पूरी चली गई थी, परन्तु यहोवा ने मुझे खाली हाथ लौटाया है। इसलिए जबकि यहोवा ही ने मेरे विरुद्ध साक्षी दी, और सर्वशक्तिमान ने मुझे दुःख दिया है, फिर तुम मुझे क्यों नाओमी कहती हो?”
੨੧ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
22 २२ इस प्रकार नाओमी अपनी मोआबिन बहू रूत के साथ लौटी, जो मोआब देश से आई थी। और वे जौ कटने के आरम्भ में बैतलहम पहुँचीं।
੨੨ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।