< जकर्याह 5 >

1 मैंने फिर आँखें उठाई तो क्या देखा, कि एक लिखा हुआ पत्र उड़ रहा है।
ਮੈਂ ਮੁੜ ਕੇ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ।
2 दूत ने मुझसे पूछा, “तुझे क्या दिखाई पड़ता है?” मैंने कहा, “मुझे एक लिखा हुआ पत्र उड़ता हुआ दिखाई पड़ता है, जिसकी लम्बाई बीस हाथ और चौड़ाई दस हाथ की है।”
ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ।
3 तब उसने मुझसे कहा, “यह वह श्राप है जो इस सारे देश पर पड़नेवाला है; क्योंकि जो कोई चोरी करता है, वह उसकी एक ओर लिखे हुए के अनुसार मैल के समान निकाल दिया जाएगा; और जो कोई शपथ खाता है, वह उसकी दूसरी ओर लिखे हुए के अनुसार मैल के समान निकाल दिया जाएगा।
ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।
4 सेनाओं के यहोवा की यही वाणी है, मैं उसको ऐसा चलाऊँगा कि वह चोर के घर में और मेरे नाम की झूठी शपथ खानेवाले के घर में घुसकर ठहरेगा, और उसको लकड़ी और पत्थरों समेत नष्ट कर देगा।”
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।
5 तब जो दूत मुझसे बातें करता था, उसने बाहर जाकर मुझसे कहा, “आँखें उठाकर देख कि वह क्या वस्तु निकली जा रही है?”
ਤਦ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਬਾਹਰ ਆਇਆ ਅਤੇ ਉਸ ਨੇ ਮੈਨੂੰ ਕਿਹਾ, ਤੂੰ ਆਪਣੀਆਂ ਅੱਖਾਂ ਚੁੱਕ ਕੇ ਦੇਖ! ਉਹ ਕੀ ਹੈ ਜੋ ਬਾਹਰ ਨੂੰ ਨਿੱਕਲਦਾ ਹੈ?
6 मैंने पूछा, “वह क्या है?” उसने कहा? “वह वस्तु जो निकली जा रही है वह एक एपा का नाप है।” और उसने फिर कहा, “सारे देश में लोगों का यही पाप है।”
ਮੈਂ ਕਿਹਾ, ਇਹ ਕੀ ਹੈ? ਉਸ ਨੇ ਕਿਹਾ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ। ਉਸ ਨੇ ਕਿਹਾ, ਸਾਰੇ ਦੇਸ ਵਿੱਚ ਉਹਨਾਂ ਦੀ ਇਹ ਬਦੀ ਹੈ।
7 फिर मैंने क्या देखा कि एपा का सीसे का ढ़क्कन उठाया जा रहा है, और एक स्त्री है जो एपा के बीच में बैठी है।
ਤਾਂ ਵੇਖੋ, ਸਿੱਕੇ ਦਾ ਇੱਕ ਢੱਕਣ ਉੱਪਰ ਚੁੱਕਿਆ ਗਿਆ ਅਤੇ ਇੱਕ ਔਰਤ ਏਫਾਹ ਦੇ ਵਿੱਚ ਬੈਠੀ ਹੋਈ ਸੀ।
8 दूत ने कहा, “इसका अर्थ दुष्टता है।” और उसने उस स्त्री को एपा के बीच में दबा दिया, और शीशे के उस ढ़क्कन से एपा का मुँह बन्द कर दिया।
ਉਸ ਕਿਹਾ ਕਿ ਇਹ ਦੁਸ਼ਟਪੁਣਾ ਹੈ। ਉਸ ਨੇ ਔਰਤ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ।
9 तब मैंने आँखें उठाई, तो क्या देखा कि दो स्त्रियाँ चली जाती हैं जिनके पंख पवन में फैले हुए हैं, और उनके पंख सारस के से हैं, और वे एपा को आकाश और पृथ्वी के बीच में उड़ाए लिए जा रही हैं।
ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਇਸਤਰੀਆਂ ਬਾਹਰ ਨਿੱਕਲੀਆਂ ਅਤੇ ਹਵਾ ਉਹਨਾਂ ਦੇ ਖੰਭਾਂ ਦੇ ਵਿੱਚ ਸੀ, ਕਿਉਂ ਜੋ ਉਹਨਾਂ ਦੇ ਖੰਭ ਲਮਢੀਂਗ ਦੇ ਖੰਭਾਂ ਵਰਗੇ ਸਨ। ਉਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੱਕ ਚੁੱਕਿਆ
10 १० तब मैंने उस दूत से जो मुझसे बातें करता था, पूछा, “वे एपा को कहाँ लिए जाती हैं?”
੧੦ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਏਫਾਹ ਨੂੰ ਕਿੱਥੇ ਲੈ ਚੱਲੀਆਂ ਹਨ?
11 ११ उसने कहा, “शिनार देश में लिए जाती हैं कि वहाँ उसके लिये एक भवन बनाएँ; और जब वह तैयार किया जाए, तब वह एपा वहाँ अपने ही पाए पर खड़ा किया जाएगा।”
੧੧ਉਸ ਮੈਨੂੰ ਕਿਹਾ ਕਿ ਸ਼ਿਨਾਰ ਬੇਬੀਲੋਨ ਦਾ ਦੂਸਰਾ ਨਾਮ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।

< जकर्याह 5 >