< Hóseás 14 >

1 Térj meg Izraél, az Örökkévalóhoz, a te Istenedhez – mert elbotlottál bűnöd által.
ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
2 Vigyetek magatokkal szavakat és térjetek meg az Örökkévalóhoz; szóljatok hozzá: egészen bocsásd meg a bűnt és fogadd el a jót: – hadd fizessünk tulkok helyett ajkainkkal.
ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।
3 Assúr nem segít minket, lóra nem ülünk, és nem mondjuk többé: istenünk! kezeink művének – te, kiben irgalmat talál az árva!
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
4 Meggyógyítom elpártolásukat, szeretem őket önkéntes szeretettel; mert elfordult tőle haragom.
ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ।
5 Mint a harmat úgy leszek Izraélnek, virulni fog mint a liliom; gyökeret verjen mint a Libánon.
ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ।
6 Terjedjenek gallyai és olyan legyen a mint az olajfáé a dísze, illata pedig olyan, mint a Libánoné.
ਉਹ ਦੀਆਂ ਟਹਿਣੀਆਂ ਫੈਲਣਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ।
7 Újra lesznek árnyékában ülők, termelnek gabonát és virulnak, mint a szőlőtő; híre olyan, mint a Libánon boráé.
ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।
8 Efraim: mi közöm többé a bálványokhoz? – Én meghallgattam és szemmel tartom; olyan vagyok mint a zöldellő cziprus, tőlem nyeretik gyümölcsöd!
ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ।
9 Ki oly bölcs, hogy megértse ezeket, értelmes, hogy megismerje? Mert egyenesek az Örökkévaló útjai, s az igazak járnak rajtuk, az elpártolók pedig megbotlanak rajtuk.
ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।

< Hóseás 14 >