< Jób 26 >

1 Felelt Jób és mondta:
ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 Mint gyámolítottad a tehetetlent, segítetted az erőtlennek karját!
“ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
3 Mit tanácsoltál a bölcsességtelennek s valódi tudást bőven ismertettél!
ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!
4 Kinek adtál tudtul szavakat s kinek szelleme fakadt belőled?
ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?
5 Az árnyak megreszketnek alul a vizeken és lakóikon.
“ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!
6 Meztelen az alvilág ő előtte s takarója az enyészet neki. (Sheol h7585)
ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol h7585)
7 Kiterjeszti az Északot az űr fölé, lebegteti a földet a semmiségen;
ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!
8 beköti a vizet felhőibe, s nem hasad meg felleg alatta;
ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ।
9 befogja a trón felszínét, kiterítette reá fellegét.
ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।
10 Határt vont a vizek színén odáig, hol vége van a világosságnak a sötétség mellett.
੧੦ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।
11 Az ég oszlopai megrázkódnak s elámulnak dorgálásától.
੧੧ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!
12 Erejével felkavarta a tengert s értelmével összezúzta, Ráhábot.
੧੨ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।
13 Fuvallata által derültté válik az ég, átszúrta keze a futó kígyót.
੧੩ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।
14 Lám, ezek útjainak szélei, mily csekély nesz az, a mit róla hallunk, de hatalmának dörgését ki foghatja föl!
੧੪ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”

< Jób 26 >