< Zsoltárok 121 >
1 Ének a zarándoklásra. A hegyek felé emelem szemeimet: honnan jön segítségem?
੧ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?
2 Segítségem az Örökkévalótól, ki égnek és földnek teremtője.
੨ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3 Ne engedje ingadozni lábadat, ne szunnyadjon a te őriződ!
੩ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,
4 Íme, nem szunnnyad és nem alszik Izraél őrzője.
੪ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
5 Az Örökkévaló a te őrződ, az Örökkévaló a te árnyékod, jobb kezed mellett.
੫ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6 Nappal nem ver téged a nap, sem éjjel a hold.
੬ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
7 Az Örökkévaló megőriz téged minden rossztól, megőrzi lelkedet.
੭ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।
8 Az Örökkévaló megőrzi mentedet és jöttödet, mostantól mindörökké!
੮ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!