< Zsoltárok 73 >
1 Zsoltár Ászáftól. Bizony, jóságos Izraélhez az Isten, a tisztult szívűekhez.
੧ਆਸਾਫ਼ ਦਾ ਭਜਨ। ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
2 Én pedig, kevés híja elhajlottak lábaim, semmi híja megcsúsztak lépteim.
੨ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
3 Mert megirígyeltem a, kevélykedőket, midőn a gonoszok jólétét láttam.
੩ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
4 Mert nincsenek kínjaik halálukig, hízott az erejük.
੪ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
5 Halandónak szenvedésében nincsenek benne s emberekkel együtt nem sújtatnak.
੫ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
6 Azért nyakukat díszíti gőgösség, ruhaként borítja őket erőszak.
੬ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7 Kidülledt kövérségtől szemük, túlcsapongtak szívük képzelődései.
੭ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8 Csúfolódnak és gonoszúl fosztogatásról beszélnek, szinte a magasból beszélnek:
੮ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9 az egekbe helyezték szájukat, de nyelvük a földön jár.
੯ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10 Azért erre felé tér az ő népe, s tele szürcsölik magukat vízzel;
੧੦ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
11 és mondják: Miként tudhatja Isten, s van-e tudás a legfelsőbben?
੧੧ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
12 Íme, gonoszok ezek és mint örökkön gondtalanok gyarapítottak vagyont.
੧੨ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
13 Bizony, hiába tisztítottam szivemet és mostam ártatlanságban kezeimet;
੧੩ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14 de sújtva vagyok egész nap s reggelenként itt a fenyítésem.
੧੪ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15 Ha mondanám, hadd beszélek olykép, íme gyermekeid nemzedékét elárulnám.
੧੫ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16 Gondolkodtam is, hogy megtudjam ezt, gyötrődés volt az szemeimben
੧੬ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
17 míg be nem mentem Isten szentélyébe, s figyelhettem az ő végükre.
੧੭ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18 Bizony, sikamlós térre helyezted őket, ledöntöd őket romokká.
੧੮ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19 Miként lettek pusztulássá egy pillanat alatt; eltüntek, végük lett a rémülettől.
੧੯ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20 Mint álmot ébredés után, Uram, fölserkenvén képüket megveted.
੨੦ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
21 Midőn elkeseredett szívem és töprenkedtem veséimben:
੨੧ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22 oktalan voltam és tudásom nem volt, akár a barom voltam veled szemben.
੨੨ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23 De én mindig veled vagyok, megragadod jobb kezemet;
੨੩ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 tanácsoddal vezetsz engem, és aztán dicsőséggel magadhoz veszel engem.
੨੪ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 Kim van nekem az egekben? S melletted mit sem kivánok a földön.
੨੫ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26 Elfogyott bár húsom és szivem – szívem sziklája és osztályrészem az Isten örökké.
੨੬ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
27 Mert íme a tőled eltávolodók elvesznek, megsemmisítesz mindenkit, ki elparáználkodik tőled.
੨੭ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
28 Én pedig – Isten közelsége jó nekem; az Úrba, az Örökkévalóba helyeztem bizalmamat, hogy elbeszéljem mind a te műveidet.
੨੮ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।