< 2 Korintusi 8 >

1 Tudtotokra adjuk pedig, atyámfiai, Istennek azt a kegyelmét, a melyet Macedónia gyülekezeteivel közlött.
ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
2 Hogy a nyomorúság sok próbái közt is bőséges az ő örömük és igen nagy szegénységük jószívűségük gazdagságává növekedett.
ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
3 Mert, bizonyság vagyok rá, erejük szerint, sőt erejük felett is adakoznak,
ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।
4 Sok könyörgéssel kérvén minket, hogy a szentek iránt való szolgálat jótéteményébe és közösségébe fogadjuk be őket.
ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।
5 És nem a miképen reméltük, hanem önmagukat adták először az Úrnak, és nekünk is az Isten akaratjából.
ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
6 Hogy kérnünk kellett Titust, hogy a miképen elkezdette, azonképen végezze is be nálatok ezt a jótéteményt is.
ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।
7 Azért, miképen mindenben bővölködtök, hitben, beszédben, ismeretben és minden buzgóságban és hozzánk való szeretetben, úgy e jótéteményben is bővölködjetek.
ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
8 Nem parancsképen mondom, hanem hogy a mások buzgósága által a ti szeretetetek valódiságát is kipróbáljam.
ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।
9 Mert ismeritek a mi Urunk Jézus Krisztusnak jótéteményét, hogy gazdag lévén, szegénnyé lett érettetek, hogy ti az ő szegénysége által meggazdagodjatok.
ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
10 Tanácsot is adok e dologban; mert hasznos az néktek, a kik nemcsak a cselekvést, hanem az akarást is elkezdtétek tavaly óta.
੧੦ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।
11 Most hát a cselekvést is vigyétek végbe; hogy a miképen az akarás készsége, azonképen a végrehajtás is ahhoz képest legyen, a mitek van.
੧੧ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।
12 Mert ha a készség megvan, a szerint kedves az, a mije kinek-kinek van, és nem a szerint, a mije nincs.
੧੨ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
13 Mert nem úgy, hogy másoknak könnyebbségük, néktek pedig nyomorúságtok legyen, hanem egyenlőség szerint; e mostani időben a ti bőségtek pótolja amazoknak fogyatkozását;
੧੩ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।
14 Hogy amazoknak bősége is pótolhassa a ti fogyatkozástokat, hogy így egyenlőség legyen;
੧੪ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
15 A mint megvan írva: a ki sokat szedett, nem volt többje; és a ki keveset, nem volt kevesebbje.
੧੫ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
16 Hála pedig az Istennek, ki ugyanazt a buzgóságot oltotta értetek a Titus szívébe.
੧੬ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।
17 Mivelhogy intésünket ugyan elfogadta, de nagy buzgóságában önként ment hozzátok.
੧੭ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।
18 Elküldöttük pedig vele együtt amaz atyafit is, a ki az összes gyülekezetekben dícséretes az evangyéliomért;
੧੮ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।
19 Nemcsak pedig, hanem a gyülekezetek útitársunknak is megválaszták ebben a jó ügyben, a melyet mi szolgálunk magának az Úrnak dicsőségére és a ti készségetekre;
੧੯ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
20 Óvakodván, hogy senki se ócsárolhasson minket a mi szolgálatunk által való bőséges jótétemény miatt;
੨੦ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
21 Mert gondunk van a tisztességre nemcsak az Úr előtt, hanem az emberek előtt is.
੨੧ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
22 Sőt elküldöttük velök a mi atyánkfiát is, a kinek buzgó voltát sok dologban sokszor kipróbáltuk, most pedig még sokkal buzgóbb, irántatok való nagy bizodalmánál fogva.
੨੨ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।
23 Akár Titusról van szó, ő az én társam és ti köztetek segítségem; akár a mi atyánkfiai felől, ők a gyülekezetek követei, Krisztus dicsősége:
੨੩ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।
24 Adjátok azért szereteteteknek és felőletek való dicsekvésünknek, bizonyságát irántuk a gyülekezetek előtt is.
੨੪ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।

< 2 Korintusi 8 >