< Malakiás 1 >
1 Az Úr igéjének terhe Izráel ellen, Malakiás által.
੧ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ।
2 Szerettelek titeket, azt mondja az Úr, és azt mondjátok: Miben szerettél minket? Avagy nem atyjafia vala-é Ézsau Jákóbnak? azt mondja az Úr: Jákóbot pedig szerettem;
੨ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ
3 Ézsaut ellenben gyűlöltem, és az ő hegyeit pusztává tettem, örökségét pedig pusztai sakálokévá.
੩ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਰਬਤ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ਼ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ।
4 Ha azt mondja Edom: Elpusztultunk; de térjünk meg és építsük fel a romladékokat: ezt mondja a Seregeknek Ura: Ők építenek, de én elrontom, és elnevezik őket istentelenség határának és oly népnek, a melyre örökké haragszik az Úr.
੪ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।”
5 És látják ezt a ti szemeitek, és magatok is mondjátok: Nagy az Úr az Izráel határa felett.
੫ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!
6 A fiú tiszteli atyját, a szolga is az ő urát. És ha én atya vagyok: hol az én tisztességem? És ha én úr vagyok, hol az én félelmem? azt mondja a Seregeknek Ura néktek, ti papok, a kik útáljátok az én nevemet, és ezt mondjátok: Mivel útáljuk a te nevedet?
੬“ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?
7 Megfertéztetett kenyeret hoztok oltáromra, és azt mondjátok: Mivel fertéztetünk meg téged? Azzal, mikor azt gondoljátok, hogy az Úrnak asztala megvetni való.
੭ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ
8 Hogyha vakot hoztok áldozatul: Nem bűn-é az? vagy ha sántát hoztok és bénát: nem bűn-é az? Vidd csak azt a te fejedelmednek: vajjon kedvvel fogad-é, avagy reád tekint-é? azt mondja a Seregeknek Ura.
੮ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ।
9 Most azért engeszteljétek meg az Istennek orczáját, hogy könyörüljön rajtunk. Általatok van ez, elnézheti-é ezt néktek? azt mondja a Seregeknek Ura.
੯ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ।
10 Vajha valaki közületek bezárná az ajtót, hiába ne tüzelnétek az én oltáromon! Nem telik kedvem bennetek, azt mondja a Seregeknek Ura; az ételáldozatot sem kedvelem a ti kezetekből!
੧੦ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।
11 Hiszen napkelettől fogva napnyugotig nagy az én nevem a pogányok között, és minden helyen tömjénnel áldoznak az én nevemnek és tiszta ételáldozattal! Bizony nagy az én nevem a pogányok között! azt mondja a Seregeknek Ura.
੧੧ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
12 Ti pedig meggyalázzátok azt, mikor azt mondjátok: Az Úrnak asztala megvetni való, és annak jövedelme, eledele útálatos.
੧੨ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ
13 És azt mondjátok: Ímé, mily fáradság! és ráfújtok, azt mondja a Seregeknek Ura; pedig a rablottat hozzátok, meg a sántát és betegest; ételáldozatot is hoztok, de hát kedves-é az a ti kezetekből? azt mondja az Úr.
੧੩ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
14 Átkozott pedig az álnok! Van ugyan a nyájában hím, és fogadást is tesz: mégis hitványnyal áldozik az Úrnak. Pedig nagy király vagyok én, azt mondja a Seregeknek Ura, és félelmetes az én nevem a pogányok között!
੧੪ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!