< Zsoltárok 46 >
1 Az éneklőmesternek, a Kóráh fiainak éneke, a halamothra. Isten a mi oltalmunk és erősségünk! igen bizonyos segítség a nyomorúságban.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ ।
2 Azért nem félünk, ha elváltoznék is a föld, ha hegyek omlanának is a tenger közepébe:
੨ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3 Zúghatnak, tajtékozhatnak hullámai; hegyek rendülhetnek meg háborgásától. (Szela)
੩ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
4 Forrásainak árja megörvendezteti Isten városát, a Felségesnek szent hajlékait.
੪ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
5 Az Isten ő közepette van, nem rendül meg; megsegíti Isten virradatkor.
੫ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6 Nemzetek zajongnak, országok mozognak; kiereszti hangját, megszeppen a föld.
੬ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7 A Seregek Ura velünk van, Jákób Istene a mi várunk. (Szela)
੭ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
8 Jőjjetek, lássátok az Úr tetteit, a ki pusztaságokat szerez a földön;
੮ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9 Hadakat némít el a föld széléig; ívet tör, kopját ront, hadi szekereket éget el tűzben.
੯ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10 Csendesedjetek és ismerjétek el, hogy én vagyok az Isten! Felmagasztaltatom a nemzetek közt, felmagasztaltatom a földön.
੧੦ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
11 A Seregek Ura velünk van, Jákób Istene a mi várunk! (Szela)
੧੧ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।