< Zsoltárok 75 >
1 Az éneklőmesternek, az altashétre, Aszáf zsoltára, ének. Tisztelünk téged, oh Isten, tisztelünk; neved közel van, hirdetik csodatetteid.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
2 Ha megszabom a határidőt, én méltányosan ítélek.
੨ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
3 A föld és annak minden lakosa elcsügged; én erősítem meg annak oszlopait. (Szela)
੩ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
4 A kérkedőknek azt mondom: Ne kérkedjetek; és a gonoszoknak: Ne emeljetek szarvat!
੪ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
5 Ne emeljétek magasra szarvatokat, ne szóljatok megkeményedett nyakkal;
੫ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
6 Mert nem napkelettől, sem napnyugattól, s nem is a puszta felől támad a felmagasztalás;
੬ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
7 Hanem Isten a biró, a ki egyet megaláz, mást felmagasztal!
੭ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
8 Mert pohár van az Úr kezében, bortól pezseg, nedvvel tele; ha tölt belőle, még seprejét is iszsza és szopja a föld minden gonosztevője.
੮ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
9 Én pedig hirdetem ezt mindörökké, és éneket mondok a Jákób Istenének.
੯ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
10 És a gonoszoknak szarvait mind letördelem; az igaznak szarvai pedig felmagasztaltatnak.
੧੦ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।