< Isaias 31 >

1 Asi pay dagiti sumalog idiay Egipto tapno agpatulong ken dagiti agtalek kadagiti kabalio, ken dagiti agtalek kadagiti karwahe (gapu ta adu dagitoy) ken kadagiti agkabkabalio (gapu ta saan a mabilang dagitoy). Ngem saanda a pakaseknan ti maipapan iti Nasantoan ti Israel, wenno saanda a sapulen ni Yahweh!
ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
2 Ngem nasirib isuna, ket idissuornanto ti didigra ken saannanto a baliwan dagiti saona. Ket busurennanto ti balay ti dakes ken dagiti mangtultulong kadagiti agar-aramid iti basol.
ਪਰ ਯਹੋਵਾਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ।
3 Ti Egipto ket tao saan ket a Dios, lasag laeng dagiti kabalioda saan ket nga espiritu. Inton igaw-at ni Yahweh ti imana, dagiti mangtultulong ket maitublakto, ken dagiti matultulongan ket matumbanto; agpadada a mapukaw.
ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ।
4 Kastoy ti kinuna ni Yahweh kaniak, “Kas iti leon, uray ti urbon a leon ket ngerngeranna ti kinemmegna a kanenna, no pukkawan daytoy ti maysa a bunggoy dagiti agpaspastor, saan daytoy nga agbuteng kadagiti timekda, wenno agtaray gapu iti pukkawda; kastanto met ni Yahweh a Mannakabalin-amin inton umulog a makiranget idiay tapaw ti Bantay Sion, iti dayta a turod.
ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।
5 Kas kadagiti billit a tumaytayab, salaknibanto ni Yahweh a Mannakabalin-amin ti Jerusalem; salakniban ken ispalennanto inton lumabas isuna iti daytoy, ken ikanawana daytoy.
ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ।
6 Agsublikayo kenkuana, dakayo a tattao ti Israel a timmallikod kenkuana.
ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ।
7 Ta iti dayta nga aldaw, tunggal maysa ket ibellengnanto dagiti didiosenna a pirak ken balitok a sibabasol nga inaramid dagiti imayo.
ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।
8 Mapasagto ti Asiria babaen iti kampilan; maysa a kampilan a saan nga inaramid ti tao ti mangdadael iti daytoy. Aglibasto daytoy manipud iti kampilan, ket mapilitto dagiti agtutubo daytoy nga agtrabaho iti nadagsen.
ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।
9 Mapukawdanto ti amin a talekda gapu iti buteng, ket agbutengto dagiti prisipena iti imatang ti bandera ni Yahweh.” — Daytoy ti pakaammo ni Yahweh, a ti apuyna ket adda idiay Sion ken ti urnona ket adda idiay Jerusalem.
ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।

< Isaias 31 >