< Yesaya 31 >
1 Celakalah orang yang pergi ke Mesir untuk minta bantuan! Mereka mengandalkan kekuatan angkatan perang Mesir dengan pasukan pengendara kuda dan kudanya yang kuat-kuat serta keretanya yang banyak. Tetapi mereka tidak percaya kepada TUHAN, Allah kudus Israel dan tidak minta bantuan-Nya.
੧ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
2 TUHAN bijaksana dan tahu apa yang Ia lakukan. Ia mendatangkan bencana dan melaksanakan ancaman-Nya untuk menghukum orang jahat dan orang yang menolong mereka.
੨ਪਰ ਯਹੋਵਾਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ।
3 Orang Mesir hanya manusia, bukan Allah. Kuda mereka makhluk biasa, tidak bersifat ilahi. Apabila TUHAN bertindak, bangsa penolong itu akan tersandung dan bangsa yang ditolongnya akan jatuh. Maka keduanya akan binasa.
੩ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ।
4 TUHAN berkata kepadaku, "Seperti singa menggeram untuk mempertahankan mangsanya dan tak dapat ditakuti oleh teriakan dan jeritan serombongan gembala yang dikerahkan melawan dia, begitu juga Aku akan berperang dan mempertahankan Bukit Sion.
੪ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।
5 Seperti seekor burung berkepak-kepak di atas sarangnya untuk melindungi anak-anaknya, begitu juga Aku, TUHAN Yang Mahakuasa akan melindungi, membela dan menyelamatkan Yerusalem."
੫ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ।
6 TUHAN berkata, "Bangsa Israel, kamu telah melawan Aku dan berdosa terhadap-Ku. Tetapi sekarang, kembalilah kepada-Ku!
੬ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ।
7 Akan tiba waktunya kamu semua membuang patung-patung berhala dari perak dan emas yang kamu buat sendiri dengan penuh dosa.
੭ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।
8 Asyur akan dibinasakan dalam perang, tetapi bukan dengan kekuatan manusia. Orang Asyur akan lari dari medan pertempuran, dan orang-orang muda mereka akan dijadikan hamba.
੮ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।
9 Raja mereka akan lari ketakutan, dan para perwiranya sangat terkejut, sehingga mereka meninggalkan panji-panji perang." TUHAN telah berbicara, TUHAN yang disembah dan dihormati dengan kurban bakaran di Yerusalem.
੯ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।