< Mazmur 93 >

1 TUHAN adalah Raja; Ia berpakaian keagungan dan kekuatan. Bumi berdiri teguh tak dapat goyah.
ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।
2 Takhta-Mu kukuh sejak semula, dari kekal Engkau ada.
ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।
3 Dasar samudra meningkatkan suaranya, ya TUHAN, samudra meningkatkan deru geloranya.
ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
4 Tetapi TUHAN yang berkuasa di surga, lebih hebat dari gelora samudra, lebih kuat dari amukan ombak.
ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
5 TUHAN, hukum-Mu kekal abadi, Rumah-Mu suci sepanjang masa.
ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।

< Mazmur 93 >