< Ulangan 20 >

1 "Apabila engkau keluar berperang melawan musuhmu, dan engkau melihat kuda dan kereta, yakni tentara yang lebih banyak dari padamu, maka janganlah engkau takut kepadanya, sebab TUHAN, Allahmu, yang telah menuntun engkau keluar dari tanah Mesir, menyertai engkau.
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।
2 Apabila kamu menghadapi pertempuran, maka seorang imam harus tampil ke depan dan berbicara kepada rakyat,
ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ,
3 dengan berkata kepada mereka: Dengarlah, hai orang Israel! Kamu sekarang menghadapi pertempuran melawan musuhmu; janganlah lemah hatimu, janganlah takut, janganlah gentar dan janganlah gemetar karena mereka,
ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਓ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
4 sebab TUHAN, Allahmu, Dialah yang berjalan menyertai kamu untuk berperang bagimu melawan musuhmu, dengan maksud memberikan kemenangan kepadamu.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।”
5 Para pengatur pasukan haruslah berbicara kepada tentara, demikian: Siapakah orang yang telah mendirikan rumah baru, tetapi belum menempatinya? Ia boleh pergi dan pulang ke rumahnya, supaya jangan ia mati dalam pertempuran dan orang lain yang menempatinya.
ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।
6 Dan siapa telah membuat kebun anggur, tetapi belum mengecap hasilnya? Ia boleh pergi dan pulang ke rumahnya, supaya jangan ia mati dalam pertempuran dan orang lain yang mengecap hasilnya.
ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
7 Dan siapa telah bertunangan dengan seorang perempuan, tetapi belum mengawininya? Ia boleh pergi dan pulang ke rumahnya, supaya jangan ia mati dalam pertempuran dan orang lain yang mengawininya.
ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”
8 Lagi para pengatur pasukan itu harus berbicara kepada tentara demikian: Siapa takut dan lemah hati? Ia boleh pergi dan pulang ke rumahnya, supaya hati saudara-saudaranya jangan tawar seperti hatinya.
ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।”
9 Apabila para pengatur pasukan selesai berbicara kepada tentara, maka haruslah ditunjuk kepala-kepala pasukan untuk mengepalai tentara.
ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾਂ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ।
10 Apabila engkau mendekati suatu kota untuk berperang melawannya, maka haruslah engkau menawarkan perdamaian kepadanya.
੧੦ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ।
11 Apabila kota itu menerima tawaran perdamaian itu dan dibukanya pintu gerbang bagimu, maka haruslah semua orang yang terdapat di situ melakukan pekerjaan rodi bagimu dan menjadi hamba kepadamu.
੧੧ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ।
12 Tetapi apabila kota itu tidak mau berdamai dengan engkau, melainkan mengadakan pertempuran melawan engkau, maka haruslah engkau mengepungnya;
੧੨ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਯੁੱਧ ਕਰਨਾ ਚਾਹੇ ਤਾਂ ਤੁਸੀਂ ਉਸ ਦੇ ਆਲੇ-ਦੁਆਲੇ ਘੇਰਾ ਪਾ ਲਿਓ,
13 dan setelah TUHAN, Allahmu, menyerahkannya ke dalam tanganmu, maka haruslah engkau membunuh seluruh penduduknya yang laki-laki dengan mata pedang.
੧੩ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,
14 Hanya perempuan, anak-anak, hewan dan segala yang ada di kota itu, yakni seluruh jarahan itu, boleh kaurampas bagimu sendiri, dan jarahan yang dari musuhmu ini, yang diberikan kepadamu oleh TUHAN, Allahmu, boleh kaupergunakan.
੧੪ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ।
15 Demikianlah harus kaulakukan terhadap segala kota yang sangat jauh letaknya dari tempatmu, yang tidak termasuk kota-kota bangsa-bangsa di sini.
੧੫ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ।
16 Tetapi dari kota-kota bangsa-bangsa itu yang diberikan TUHAN, Allahmu, kepadamu menjadi milik pusakamu, janganlah kaubiarkan hidup apapun yang bernafas,
੧੬ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
17 melainkan kautumpas sama sekali, yakni orang Het, orang Amori, orang Kanaan, orang Feris, orang Hewi, dan orang Yebus, seperti yang diperintahkan kepadamu oleh TUHAN, Allahmu,
੧੭ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
18 supaya mereka jangan mengajar kamu berbuat sesuai dengan segala kekejian, yang dilakukan mereka bagi allah mereka, sehingga kamu berbuat dosa kepada TUHAN, Allahmu.
੧੮ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ।
19 Apabila dalam memerangi suatu kota, engkau lama mengepungnya untuk direbut, maka tidak boleh engkau merusakkan pohon-pohon sekelilingnya dengan mengayunkan kapak kepadanya; buahnya boleh kaumakan, tetapi batangnya janganlah kautebang; sebab, pohon yang di padang itu bukan manusia, jadi tidak patut ikut kaukepung.
੧੯ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ?
20 Hanya pohon-pohon, yang engkau tahu tidak menghasilkan makanan, boleh kaurusakkan dan kautebang untuk mendirikan pagar pengepungan terhadap kota yang berperang melawan engkau, sampai kota itu jatuh."
੨੦ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ।

< Ulangan 20 >