< Yesaya 12 >

1 Pada waktu itu engkau akan berkata: "Aku mau bersyukur kepada-Mu, ya TUHAN, karena sungguhpun Engkau telah murka terhadap aku: tetapi murka-Mu telah surut dan Engkau menghibur aku.
ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
2 Sungguh, Allah itu keselamatanku; aku percaya dengan tidak gementar, sebab TUHAN ALLAH itu kekuatanku dan mazmurku, Ia telah menjadi keselamatanku."
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
3 Maka kamu akan menimba air dengan kegirangan dari mata air keselamatan.
ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
4 Pada waktu itu kamu akan berkata: "Bersyukurlah kepada TUHAN, panggillah nama-Nya, beritahukanlah perbuatan-Nya di antara bangsa-bangsa, masyhurkanlah, bahwa nama-Nya tinggi luhur!
ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5 Bermazmurlah bagi TUHAN, sebab perbuatan-Nya mulia; baiklah hal ini diketahui di seluruh bumi!
ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6 Berserulah dan bersorak-sorailah, hai penduduk Sion, sebab Yang Mahakudus, Allah Israel, agung di tengah-tengahmu!"
ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

< Yesaya 12 >