< Yeremia 28 >
1 Dalam tahun itu juga, pada permulaan pemerintahan Zedekia, raja Yehuda, dalam bulan yang kelima tahun yang keempat, berkatalah nabi Hananya bin Azur yang berasal dari Gibeon itu kepadaku di rumah TUHAN, di depan mata imam-imam dan seluruh rakyat:
੧ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
2 "Beginilah firman TUHAN semesta alam, Allah Israel: Aku telah mematahkan kuk raja Babel itu.
੨ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!
3 Dalam dua tahun ini Aku akan mengembalikan ke tempat ini segala perkakas rumah TUHAN yang telah diambil dari tempat ini oleh Nebukadnezar, raja Babel, dan yang diangkutnya ke Babel.
੩ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ
4 Juga Yekhonya bin Yoyakim, raja Yehuda, beserta semua orang buangan dari Yehuda yang dibawa ke Babel akan Kukembalikan ke tempat ini, demikianlah firman TUHAN! Sungguh, Aku akan mematahkan kuk raja Babel itu!"
੪ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।
5 Lalu berkatalah nabi Yeremia kepada nabi Hananya di depan mata imam-imam dan di depan mata seluruh rakyat yang berdiri di rumah TUHAN itu,
੫ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
6 kata nabi Yeremia: "Amin! Moga-moga TUHAN berbuat demikian! Moga-moga TUHAN menepati perkataan-perkataan yang kaunubuatkan itu dengan dikembalikannya perkakas-perkakas rumah TUHAN dan semua orang buangan itu dari Babel ke tempat ini.
੬ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!
7 Hanya, dengarkanlah hendaknya perkataan yang akan kukatakan ke telingamu dan ke telinga seluruh rakyat ini:
੭ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ
8 Nabi-nabi yang ada sebelum aku dan sebelum engkau dari dahulu kala telah bernubuat kepada banyak negeri dan terhadap kerajaan-kerajaan yang besar tentang perang dan malapetaka dan penyakit sampar.
੮ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
9 Tetapi mengenai seorang nabi yang bernubuat tentang damai sejahtera, jika nubuat nabi itu digenapi, maka barulah ketahuan, bahwa nabi itu benar-benar diutus oleh TUHAN."
੯ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
10 Kemudian nabi Hananya mengambil gandar itu dari pada tengkuk nabi Yeremia, lalu mematahkannya.
੧੦ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ
11 Berkatalah Hananya di depan mata seluruh rakyat itu: "Beginilah firman TUHAN: Dalam dua tahun ini begitu jugalah Aku akan mematahkan kuk Nebukadnezar, raja Babel itu, dari pada tengkuk segala bangsa!" Tetapi pergilah nabi Yeremia dari sana.
੧੧ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।
12 Maka sesudah nabi Hananya mematahkan gandar dari pada tengkuk nabi Yeremia, datanglah firman TUHAN kepada Yeremia:
੧੨ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
13 "Pergilah mengatakan kepada Hananya: Beginilah firman TUHAN: Engkau telah mematahkan gandar kayu, tetapi Aku akan membuat gandar besi sebagai gantinya!
੧੩ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
14 Sebab beginilah firman TUHAN semesta alam, Allah Israel: Kuk besi akan Kutaruh ke atas tengkuk segala bangsa ini, sehingga mereka takluk kepada Nebukadnezar, raja Babel; sungguh, mereka akan takluk kepadanya! Malahan binatang-binatang di padang telah Kuserahkan kepadanya."
੧੪ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ
15 Lalu berkatalah nabi Yeremia kepada nabi Hananya: "Dengarkanlah, hai Hananya! TUHAN tidak mengutus engkau, tetapi engkau telah membuat bangsa ini percaya kepada dusta.
੧੫ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
16 Sebab itu beginilah firman TUHAN: Sesungguhnya, Aku menyuruh engkau pergi dari muka bumi. Tahun ini juga engkau akan mati, sebab engkau telah mengajak murtad terhadap TUHAN."
੧੬ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!
17 Maka matilah nabi Hananya dalam tahun itu juga, pada bulan yang ketujuh.
੧੭ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।