< 2 Re 19 >
1 Quando udì, il re Ezechia si lacerò le vesti, si coprì di sacco e andò nel tempio.
੧ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
2 Quindi mandò Eliadìm, il maggiordomo, Sebna lo scriba e gli anziani dei sacerdoti coperti di sacco dal profeta Isaia figlio di Amoz,
੨ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
3 perché gli dicessero: «Dice Ezechia: Giorno di angoscia, di castigo e di vergogna è questo, poiché i bambini giungono al punto di venire alla luce, ma manca alla partoriente la forza di partorire.
੩ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
4 Forse il Signore tuo Dio ha udito le parole del gran coppiere, che il re d'Assiria suo signore ha inviato a insultare il Dio vivente e lo castigherà per le parole che il Signore tuo Dio ha udito. Innalza ora una preghiera per quelli che ancora sopravvivono».
੪ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ।
5 Così i ministri del re Ezechia andarono da Isaia.
੫ਸੋ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ।
6 Disse loro Isaia: «Riferite al vostro padrone: Dice il Signore: Non temere le cose che hai udite e con le quali i servitori del re d'Assiria mi hanno ingiuriato.
੬ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
7 Ecco io manderò in lui uno spirito tale che egli, appena avrà udito una notizia, ritornerà nel suo paese e nel suo paese io lo farò perire di spada».
੭ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
8 Il gran coppiere ritornò e trovò il re d'Assiria che assaliva Libna, poiché aveva saputo che si era allontanato da Lachis.
੮ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
9 Appena Sennàcherib seppe che Tiraca re di Etiopia era uscito per muovergli guerra, inviò di nuovo messaggeri a Ezechia per dirgli:
੯ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।
10 «Direte a Ezechia, re di Giuda: Non ti inganni il Dio in cui confidi, dicendoti: Gerusalemme non sarà consegnata nelle mani del re d'Assiria.
੧੦ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
11 Ecco, tu sai ciò che hanno fatto i re di Assiria in tutti i paesi che votarono allo sterminio. Soltanto tu ti salveresti?
੧੧ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
12 Gli dei delle nazioni che i miei padri distrussero hanno forse salvato quelli di Gozan, di Carran, di Rezef e le genti di Eden in Telassàr?
੧੨ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ?
13 Dove sono il re di Amat e il re di Arpad e il re della città di Sefarvàim, di Ena e di Ivva?».
੧੩ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
14 Ezechia prese la lettera dalle mani dei messaggeri e la lesse, poi salì al tempio e, svolgendo lo scritto davanti al Signore,
੧੪ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ।
15 pregò: «Signore Dio di Israele, che siedi sui cherubini, tu solo sei Dio per tutti i regni della terra; tu hai fatto il cielo e la terra.
੧੫ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
16 Porgi, Signore, l'orecchio e ascolta; apri, Signore, gli occhi e vedi; ascolta tutte le parole che Sennàcherib ha fatto dire per insultare il Dio vivente.
੧੬ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
17 E' vero, o Signore, che i re d'Assiria hanno devastato tutte le nazioni e i loro territori;
੧੭ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।
18 hanno gettato i loro dei nel fuoco; quelli però, non erano dei, ma solo opera delle mani d'uomo, legno e pietra; perciò li hanno distrutti.
੧੮ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
19 Ora, Signore nostro Dio, liberaci dalla sua mano, perché sappiano tutti i regni della terra che tu sei il Signore, il solo Dio».
੧੯ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।
20 Allora Isaia figlio di Amoz mandò a dire a Ezechia: «Dice il Signore, Dio di Israele: Ho udito quanto hai chiesto nella tua preghiera riguardo a Sennàcherib re d'Assiria.
੨੦ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।
21 Ti disprezza, ti deride la vergine figlia di Sion. Dietro a te scuote il capo la figlia di Gerusalemme. Questa è la parola che il Signore ha pronunziato contro di lui:
੨੧ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
22 Chi hai insultato e schernito? Contro chi hai alzato la voce e hai elevato, superbo, i tuoi occhi? Contro il Santo di Israele!
੨੨ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
23 Per mezzo dei tuoi messaggeri hai insultato il Signore e hai detto: Con i miei carri numerosi sono salito in cima ai monti, sugli estremi gioghi del Libano: ne ho tagliato i cedri più alti, i suoi cipressi più belli; sono penetrato nel suo angolo più remoto, nella sua foresta lussureggiante.
੨੩ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
24 Io ho scavato e bevuto acque straniere; ho fatto inaridire con la pianta dei miei piedi tutti i torrenti d'Egitto.
੨੪ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ।
25 Non hai forse udito? Da tempo ho preparato questo; da giorni remoti io l'ho progettato; ora lo eseguisco. Era deciso che tu riducessi un cumulo di rovine le città fortificate;
੨੫ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
26 i loro abitanti impotenti erano spaventati e confusi, erano come l'erba dei campi, come una giovane pianta verde, come l'erba dei tetti, bruciata dal vento d'oriente.
੨੬ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
27 Ti sieda, esca o rientri, io ti conosco.
੨੭ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
28 Siccome infuri contro di me e la tua arroganza è salita ai miei orecchi, ti porrò il mio anello alle narici e il mio morso alle labbra; ti farò tornare per la strada, per la quale sei venuto.
੨੮ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
29 Questo ti serva come segno: si mangi quest'anno il frutto dei semi caduti, nell'anno prossimo ciò che nasce da sé, nel terzo anno semineranno e mieteranno, pianteranno vigne e ne mangeranno il frutto.
੨੯ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
30 Il resto della casa di Giuda che scamperà continuerà a mettere radici di sotto e a dar frutto in alto.
੩੦ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।
31 Poiché da Gerusalemme uscirà il resto, dal monte Sion il residuo. Lo zelo del Signore farà ciò.
੩੧ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
32 Perciò dice il Signore contro il re d'Assiria: Non entrerà in questa città e non vi lancerà una freccia, non l'affronterà con scudi e non vi costruirà terrapieno.
੩੨ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ।
33 Ritornerà per la strada per cui è venuto; non entrerà in questa città. Oracolo del Signore.
੩੩ਜਿਸ ਰਾਹ ਉਹ ਆਇਆ ਉਸੇ ਰਾਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ।
34 Proteggerò questa città per salvarla, per amore di me e di Davide mio servo».
੩੪ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
35 Ora in quella notte l'angelo del Signore scese e percosse nell'accampamento degli Assiri centottantacinquemila uomini. Quando i superstiti si alzarono al mattino, ecco, quelli erano tutti morti.
੩੫ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।
36 Sennàcherib re d'Assiria levò le tende, fece ritorno e rimase a Ninive.
੩੬ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।
37 Mentre pregava nel tempio di Nisroch suo dio, Adram-Mèlech e Sarèzer suoi figli l'uccisero di spada, mettendosi quindi al sicuro nel paese di Ararat. Al suo posto divenne re suo figlio Assarhàddon.
੩੭ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।