< Esodo 33 >

1 Il Signore parlò a Mosè: «Su, esci di qui tu e il popolo che hai fatto uscire dal paese d'Egitto, verso la terra che ho promesso con giuramento ad Abramo, a Isacco e a Giacobbe, dicendo: Alla tua discendenza la darò.
ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।
2 Manderò davanti a te un angelo e scaccerò il Cananeo, l'Amorreo, l'Hittita, il Perizzita, l'Eveo e il Gebuseo.
ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ।
3 Và pure verso la terra dove scorre latte e miele... Ma io non verrò in mezzo a te, per non doverti sterminare lungo il cammino, perché tu sei un popolo di dura cervice».
ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ।
4 Il popolo udì questa triste notizia e tutti fecero lutto: nessuno più indossò i suoi ornamenti.
ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ।
5 Il Signore disse a Mosè: «Riferisci agli Israeliti: Voi siete un popolo di dura cervice; se per un momento io venissi in mezzo a te, io ti sterminerei. Ora togliti i tuoi ornamenti e poi saprò che cosa dovrò farti».
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ।
6 Gli Israeliti si spogliarono dei loro ornamenti dal monte Oreb in poi.
ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ।
7 Mosè a ogni tappa prendeva la tenda e la piantava fuori dell'accampamento, ad una certa distanza dall'accampamento, e l'aveva chiamata tenda del convegno; appunto a questa tenda del convegno, posta fuori dell'accampamento, si recava chiunque volesse consultare il Signore.
ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।
8 Quando Mosè usciva per recarsi alla tenda, tutto il popolo si alzava in piedi, stando ciascuno all'ingresso della sua tenda: guardavano passare Mosè, finché fosse entrato nella tenda.
ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ।
9 Quando Mosè entrava nella tenda, scendeva la colonna di nube e restava all'ingresso della tenda. Allora il Signore parlava con Mosè.
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
10 Tutto il popolo vedeva la colonna di nube, che stava all'ingresso della tenda e tutti si alzavano e si prostravano ciascuno all'ingresso della propria tenda.
੧੦ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
11 Così il Signore parlava con Mosè faccia a faccia, come un uomo parla con un altro. Poi questi tornava nell'accampamento, mentre il suo inserviente, il giovane Giosuè figlio di Nun, non si allontanava dall'interno della tenda.
੧੧ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।
12 Mosè disse al Signore: «Vedi, tu mi ordini: Fà salire questo popolo, ma non mi hai indicato chi manderai con me; eppure hai detto: Ti ho conosciuto per nome, anzi hai trovato grazia ai miei occhi.
੧੨ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।
13 Ora, se davvero ho trovato grazia ai tuoi occhi, indicami la tua via, così che io ti conosca, e trovi grazia ai tuoi occhi; considera che questa gente è il tuo popolo».
੧੩ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ।
14 Rispose: «Io camminerò con voi e ti darò riposo».
੧੪ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।
15 Riprese: «Se tu non camminerai con noi, non farci salire di qui.
੧੫ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ।
16 Come si saprà dunque che ho trovato grazia ai tuoi occhi, io e il tuo popolo, se non nel fatto che tu cammini con noi? Così saremo distinti, io e il tuo popolo, da tutti i popoli che sono sulla terra».
੧੬ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
17 Disse il Signore a Mosè: «Anche quanto hai detto io farò, perché hai trovato grazia ai miei occhi e ti ho conosciuto per nome».
੧੭ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।
18 Gli disse: «Mostrami la tua Gloria!».
੧੮ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।
19 Rispose: «Farò passare davanti a te tutto il mio splendore e proclamerò il mio nome: Signore, davanti a te. Farò grazia a chi vorrò far grazia e avrò misericordia di chi vorrò aver misericordia».
੧੯ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
20 Soggiunse: «Ma tu non potrai vedere il mio volto, perché nessun uomo può vedermi e restare vivo».
੨੦ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
21 Aggiunse il Signore: «Ecco un luogo vicino a me. Tu starai sopra la rupe:
੨੧ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ
22 quando passerà la mia Gloria, io ti porrò nella cavità della rupe e ti coprirò con la mano finché sarò passato.
੨੨ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
23 Poi toglierò la mano e vedrai le mie spalle, ma il mio volto non lo si può vedere».
੨੩ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।

< Esodo 33 >