< Ezechiele 2 >

1 Mi disse: «Figlio dell'uomo, alzati, ti voglio parlare».
ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
2 Ciò detto, uno spirito entrò in me, mi fece alzare in piedi e io ascoltai colui che mi parlava.
ਜਦੋਂ ਉਹ ਨੇ ਮੈਨੂੰ ਇਹ ਆਖਿਆ, ਤਾਂ ਆਤਮਾ ਮੇਰੇ ਵਿੱਚ ਆਇਆ ਅਤੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ, ਤਦ ਮੈਂ ਉਹ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।
3 Mi disse: «Figlio dell'uomo, io ti mando agli Israeliti, a un popolo di ribelli, che si sono rivoltati contro di me. Essi e i loro padri hanno peccato contro di me fino ad oggi.
ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।
4 Quelli ai quali ti mando sono figli testardi e dal cuore indurito. Tu dirai loro: Dice il Signore Dio.
ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ
5 Ascoltino o non ascoltino - perché sono una genìa di ribelli - sapranno almeno che un profeta si trova in mezzo a loro.
ਭਾਵੇਂ ਉਹ ਸੁਣਨ ਜਾਂ ਨਾ ਸੁਣਨ ਕਿਉਂ ਜੋ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ, ਪਰ ਉਹ ਜਾਣ ਲੈਣਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਪਰਗਟ ਹੋਇਆ ਹੈ।
6 Ma tu, figlio dell'uomo non li temere, non aver paura delle loro parole; saranno per te come cardi e spine e ti troverai in mezzo a scorpioni; ma tu non temere le loro parole, non t'impressionino le loro facce, sono una genìa di ribelli.
ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।
7 Tu riferirai loro le mie parole, ascoltino o no, perché sono una genìa di ribelli.
ਤੂੰ ਮੇਰੀਆਂ ਗੱਲਾਂ ਉਹਨਾਂ ਨੂੰ ਆਖ, ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਕਿਉਂ ਜੋ ਉਹ ਵਿਦਰੋਹੀ ਹਨ।
8 E tu, figlio dell'uomo, ascolta ciò che ti dico e non esser ribelle come questa genìa di ribelli; apri la bocca e mangia ciò che io ti do».
ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!
9 Io guardai ed ecco, una mano tesa verso di me teneva un rotolo. Lo spiegò davanti a me; era scritto all'interno e all'esterno e vi erano scritti lamenti, pianti e guai.
ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।
੧੦ਉਹ ਨੇ ਉਸ ਨੂੰ ਮੇਰੇ ਸਾਹਮਣੇ ਖੋਲ੍ਹ ਦਿੱਤਾ, ਉਸ ਦੇ ਵਿੱਚ ਅੰਦਰ-ਬਾਹਰ ਲਿਖਿਆ ਹੋਇਆ ਸੀ ਅਤੇ ਉਸ ਦੇ ਵਿੱਚ ਵਿਰਲਾਪ, ਸੋਗ ਅਤੇ ਸਿਆਪਾ ਲਿਖੇ ਹੋਏ ਸਨ।

< Ezechiele 2 >