< Osea 1 >
1 Parola del Signore rivolta a Osea figlio di Beerì, al tempo di Ozia, di Iotam, di Acaz, di Ezechia, re di Giuda, e al tempo di Geroboàmo figlio di Ioas, re d'Israele.
੧ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।
2 Quando il Signore cominciò a parlare a Osea, gli disse: «Và, prenditi in moglie una prostituta e abbi figli di prostituzione, poiché il paese non fa che prostituirsi allontanandosi dal Signore».
੨ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
3 Egli andò a prendere Gomer, figlia di Diblàim: essa concepì e gli partorì un figlio.
੩ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।
4 «Chiamalo Izreèl, perché tra poco vendicherò il sangue di Izreèl sulla casa di Ieu e porrò fine al regno della casa d'Israele. E il Signore disse a Osea:
੪ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।
5 In quel giorno io spezzerò l'arco d'Israele nella valle di Izreèl».
੫ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।
6 «Chiamala Non-amata, perché non amerò più la casa d'Israele, non ne avrò più compassione. La donna concepì di nuovo e partorì una figlia e il Signore disse a Osea:
੬ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।
7 Invece io amerò la casa di Giuda e saranno salvati dal Signore loro Dio; non li salverò con l'arco, con la spada, con la guerra, né con cavalli o cavalieri».
੭ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।
8 Dopo aver divezzato Non-amata, Gomer concepì e partorì un figlio.
੮ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।
9 «Chiamalo Non-mio-popolo, perché voi non siete mio popolo e io non esisto per voi». E il Signore disse a Osea:
੯ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
10 Il numero degli Israeliti sarà come la sabbia del mare, che non si può misurare né contare. Invece di sentirsi dire: «Non siete mio popolo», saranno chiamati figli del Dio vivente.
੧੦ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
11 I figli di Giuda e i figli d'Israele si riuniranno insieme, si daranno un unico capo e saliranno dal proprio territorio, perchè grande sarà il giorno di Izreèl!
੧੧ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।