< Giudici 15 >

1 Dopo qualche tempo, nei giorni della mietitura del grano, Sansone andò a visitare sua moglie, le portò un capretto e disse: «Voglio entrare da mia moglie nella camera». Ma il padre di lei non gli permise di entrare
ਪਰ ਕੁਝ ਦਿਨਾਂ ਬਾਅਦ, ਕਣਕ ਦੀ ਵਾਢੀ ਦੇ ਸਮੇਂ ਇਸ ਤਰ੍ਹਾਂ ਹੋਇਆ ਕਿ ਸਮਸੂਨ ਇੱਕ ਮੇਮਣਾ ਲੈ ਕੇ ਆਪਣੀ ਪਤਨੀ ਨੂੰ ਮਿਲਣ ਗਿਆ ਅਤੇ ਕਿਹਾ, “ਮੈਂ ਆਪਣੀ ਪਤਨੀ ਦੇ ਕੋਲ ਕੋਠੜੀ ਵਿੱਚ ਜਾਂਵਾਂਗਾ।” ਪਰ ਉਸ ਦੇ ਸਹੁਰੇ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।
2 e gli disse: «Credevo proprio che tu l'avessi ripudiata e perciò l'ho data al tuo compagno; la sua sorella minore non è più bella di lei? Prendila dunque al suo posto».
ਅਤੇ ਉਸ ਦੇ ਸਹੁਰੇ ਨੇ ਕਿਹਾ, “ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।”
3 Ma Sansone rispose loro: «Questa volta non sarò colpevole verso i Filistei, se farò loro del male».
ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਹੁਣ ਜਦ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”
4 Sansone se ne andò e catturò trecento volpi; prese delle fiaccole, legò coda e coda e mise una fiaccola fra le due code.
ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,
5 Poi accese le fiaccole, lasciò andare le volpi per i campi di grano dei Filistei e bruciò i covoni ammassati, il grano tuttora in piedi e perfino le vigne e gli oliveti.
ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।
6 I Filistei chiesero: «Chi ha fatto questo?». Fu risposto: «Sansone, il genero dell'uomo di Timna, perché costui gli ha ripreso la moglie e l'ha data al compagno di lui». I Filistei salirono e bruciarono tra le fiamme lei e suo padre.
ਤਦ ਫ਼ਲਿਸਤੀ ਪੁੱਛਣ ਲੱਗੇ, “ਇਹ ਕਿਸ ਨੇ ਕੀਤਾ ਹੈ?” ਲੋਕਾਂ ਨੇ ਕਿਹਾ, “ਤਿਮਨਾਹ ਦੇ ਜਵਾਈ ਸਮਸੂਨ ਨੇ, ਕਿਉਂਕਿ ਉਹ ਨੇ ਉਸ ਦੀ ਪਤਨੀ ਦਾ ਵਿਆਹ ਉਸ ਦੇ ਮਿੱਤਰ ਨਾਲ ਕਰ ਦਿੱਤਾ।” ਤਦ ਫ਼ਲਿਸਤੀਆਂ ਨੇ ਜਾ ਕੇ ਉਸ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਨਾਲ ਸਾੜ ਦਿੱਤਾ।
7 Sansone disse loro: «Poiché agite in questo modo, io non la smetterò finché non mi sia vendicato di voi».
ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਮੈਂ ਵੀ ਜ਼ਰੂਰ ਤੁਹਾਡੇ ਤੋਂ ਬਦਲਾ ਲੈ ਕੇ ਹੀ ਸ਼ਾਂਤ ਹੋਵਾਂਗਾ।”
8 Li battè l'uno sull'altro, facendone una grande strage. Poi scese e si ritirò nella caverna della rupe di Etam.
ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ।
9 Allora i Filistei vennero, si accamparono in Giuda e fecero una scorreria fino a Lechi.
ਤਦ ਫ਼ਲਿਸਤੀਆਂ ਨੇ ਚੜ੍ਹਾਈ ਕਰ ਕੇ ਯਹੂਦਾਹ ਦੇਸ਼ ਦੇ ਵਿਚਕਾਰ ਤੰਬੂ ਲਾਏ ਅਤੇ ਲਹੀ ਵਿੱਚ ਫੈਲ ਗਏ।
10 Gli uomini di Giuda dissero loro: «Perché siete venuti contro di noi?». Quelli risposero: «Siamo venuti per legare Sansone; per fare a lui quello che ha fatto a noi».
੧੦ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”
11 Tremila uomini di Giuda scesero alla caverna della rupe di Etam e dissero a Sansone: «Non sai che i Filistei ci dominano? Che cosa ci hai fatto?». Egli rispose loro: «Quello che hanno fatto a me, io l'ho fatto a loro».
੧੧ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”
12 Gli dissero: «Siamo scesi per legarti e metterti nelle mani dei Filistei». Sansone replicò loro: «Giuratemi che voi non mi colpirete».
੧੨ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।” ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”
13 Quelli risposero: «No, ti legheremo soltanto e ti metteremo nelle loro mani; ma certo non ti uccideremo». Lo legarono con due funi nuove e lo fecero salire dalla rupe.
੧੩ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ ਕਰਾਂਗੇ, ਪਰ ਅਸੀਂ ਤੈਨੂੰ ਘੁੱਟ ਕੇ ਬੰਨ੍ਹਾਂਗੇ ਅਤੇ ਉਨ੍ਹਾਂ ਦੇ ਹੱਥ ਸੌਂਪ ਦਿਆਂਗੇ ਪਰ ਅਸੀਂ ਤੈਨੂੰ ਜਾਨੋਂ ਨਹੀਂ ਮਰਾਂਗੇ।” ਫੇਰ ਉਨ੍ਹਾਂ ਨੇ ਉਸ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹਿਆ ਅਤੇ ਪਰਬਤ ਉੱਤੋਂ ਉਤਾਰ ਲਿਆਏ।
14 Mentre giungeva a Lechi e i Filistei gli venivano incontro con grida di gioia, lo spirito del Signore lo investì; le funi che aveva alle braccia divennero come fili di lino bruciacchiati dal fuoco e i legami gli caddero disfatti dalle mani.
੧੪ਜਦ ਉਹ ਲਹੀ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿੱਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ।
15 Trovò allora una mascella d'asino ancora fresca, stese la mano, l'afferrò e uccise con essa mille uomini.
੧੫ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ।
16 «Con la mascella dell'asino, li ho ben macellati! Con la mascella dell'asino, ho colpito mille uomini!». Sansone disse:
੧੬ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”
17 Quand'ebbe finito di parlare, gettò via la mascella; per questo, quel luogo fu chiamato Ramat-Lechi.
੧੭ਜਦ ਉਹ ਇਹ ਗੱਲ ਆਖ ਚੁੱਕਿਆ, ਤਾਂ ਉਸ ਨੇ ਜਬਾੜੇ ਦੀ ਹੱਡੀ ਆਪਣੇ ਹੱਥੋਂ ਸੁੱਟ ਦਿੱਤੀ ਅਤੇ ਉਸ ਥਾਂ ਦਾ ਨਾਮ ਰਾਮਥ-ਲਹੀ ਰੱਖਿਆ।
18 Poi ebbe gran sete e invocò il Signore dicendo: «Tu hai concesso questa grande vittoria mediante il tuo servo; ora dovrò morir di sete e cader nelle mani dei non circoncisi?».
੧੮ਫਿਰ ਉਸ ਨੂੰ ਬਹੁਤ ਪਿਆਸ ਲੱਗੀ ਅਤੇ ਉਸ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਤੂੰ ਆਪਣੇ ਸੇਵਕ ਦੇ ਹੱਥ ਤੋਂ ਇੱਕ ਵੱਡਾ ਛੁਟਕਾਰਾ ਦਿੱਤਾ ਹੈ, ਹੁਣ ਭਲਾ, ਮੈਂ ਪਿਆਸ ਨਾਲ ਮਰ ਕੇ ਉਨ੍ਹਾਂ ਅਸੁੰਨਤੀਆਂ ਦੇ ਹੱਥਾਂ ਵਿੱਚ ਪਵਾਂ?”
19 Allora Dio spaccò la roccia concava che è a Lechi e ne scaturì acqua. Sansone bevve, il suo spirito si rianimò ed egli riprese vita. Perciò quella fonte fu chiamata En-Korè: essa esiste a Lechi fino ad oggi.
੧੯ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨ-ਹੱਕੋਰੇ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ।
20 Sansone fu giudice d'Israele, al tempo dei Filistei, per venti anni.
੨੦ਸਮਸੂਨ ਨੇ ਫ਼ਲਿਸਤੀਆਂ ਦੇ ਸਮੇਂ ਵਿੱਚ ਵੀਹ ਸਾਲ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।

< Giudici 15 >