< Salmi 127 >

1 Se il Signore non costruisce la casa, invano vi faticano i costruttori. Se il Signore non custodisce la città, invano veglia il custode. Canto delle ascensioni. Di Salomone.
ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2 Invano vi alzate di buon mattino, tardi andate a riposare e mangiate pane di sudore: il Signore ne darà ai suoi amici nel sonno.
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3 Ecco, dono del Signore sono i figli, è sua grazia il frutto del grembo.
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4 Come frecce in mano a un eroe sono i figli della giovinezza.
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5 Beato l'uomo che ne ha piena la faretra: non resterà confuso quando verrà a trattare alla porta con i propri nemici.
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

< Salmi 127 >