< Salmi 146 >

1 Loda il Signore, anima mia: Alleluia.
ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2 loderò il Signore per tutta la mia vita, finché vivo canterò inni al mio Dio.
ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3 Non confidate nei potenti, in un uomo che non può salvare.
ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4 Esala lo spirito e ritorna alla terra; in quel giorno svaniscono tutti i suoi disegni.
ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5 Beato chi ha per aiuto il Dio di Giacobbe, chi spera nel Signore suo Dio,
ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6 creatore del cielo e della terra, del mare e di quanto contiene. Egli è fedele per sempre,
ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7 rende giustizia agli oppressi, dà il pane agli affamati. Il Signore libera i prigionieri,
ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8 il Signore ridona la vista ai ciechi, il Signore rialza chi è caduto, il Signore ama i giusti,
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9 il Signore protegge lo straniero, egli sostiene l'orfano e la vedova, ma sconvolge le vie degli empi.
ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
10 Il Signore regna per sempre, il tuo Dio, o Sion, per ogni generazione.
੧੦ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

< Salmi 146 >