< 1 Re 5 >

1 OR Hiram, re di Tiro, avendo udito che Salomone era stato unto re, in luogo di suo padre, gli mandò i suoi servitori; perciocchè Hiram era sempre stato amico di Davide.
ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।
2 E Salomone mandò a dire ad Hiram:
ਤਦ ਸੁਲੇਮਾਨ ਨੇ ਹੀਰਾਮ ਨੂੰ ਸੁਨੇਹਾ ਭੇਜਿਆ ਕਿ
3 Tu sai che Davide, mio padre, non ha potuto edificare una Casa al Nome del Sigore Iddio suo, per le guerre, con le quali [i suoi nemici] lo tennero intorniato, finchè il Signore li ebbe posti sotto la pianta de' suoi piedi.
ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।
4 Ma ora il Signore Iddio mio mi ha dato riposo d'ogn'intorno; io non ho avversario alcuno, nè sinistro accidente.
ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓਂ ਆਰਾਮ ਦਿੱਤਾ ਹੈ, ਕਿਉਂ ਜੋ ਨਾ ਕੋਈ ਵਿਰੋਧੀ ਹੈ ਅਤੇ ਨਾ ਹੀ ਕੋਈ ਬੁਰਿਆਈ ਹੋਣ ਵਾਲੀ ਹੈ।
5 Perciò, ecco, io delibero di edificare una casa al Nome del Signore Iddio mio, siccome il Signore ne avea parlato a Davide, mio padre, dicendo: Il tuo figliuolo, il quale io metterò sopra il tuo trono, in luogo tuo, sarà quello che edificherà una Casa al mio Nome.
ਇਸ ਲਈ ਮੈਂ ਆਖਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦਾ ਭਵਨ ਬਣਾਵਾਂ, ਜਿਵੇਂ ਯਹੋਵਾਹ ਮੇਰੇ ਪਿਤਾ ਦਾਊਦ ਨੂੰ ਬੋਲਿਆ ਸੀ ਕਿ ਤੇਰਾ ਪੁੱਤਰ ਜਿਹ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਤੇਰੇ ਥਾਂ ਬਿਠਾਵਾਂਗਾ, ਉਹੋ ਮੇਰੇ ਨਾਮ ਦਾ ਭਵਨ ਬਣਾਵੇਗਾ।
6 Ora dunque comanda che mi si taglino de' cedri del Libano; e i miei servitori saranno co' tuoi servitori; ed io ti darò il pagamento de' tuoi servitori, secondo tutto ciò che tu dirai; perciocchè tu sai che fra noi non vi è alcuno che sappia tagliare il legname, come i Sidonii.
ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।
7 E quando Hiram ebbe udite le parole di Salomone, egli si rallegrò grandemente, e disse: Benedetto [sia] oggi il Signore, che ha dato a Davide un figliuolo savio, [per successore] sopra cotesto gran popolo.
ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।
8 Ed Hiram mandò a dire a Salomone: Io ho inteso ciò che tu mi hai mandato; io farò tutto ciò che tu desideri intorno al legname di cedro, ed al legname di abete.
ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ।
9 I miei servitori [lo] condurranno dal Libano infino al mare; ed io lo farò metter per foderi nel mare, fino al luogo che tu mi manderai, e quivi il farò sciogliere, e tu li piglierai; e dal canto tuo tu mi contenterai con dar[mi] della vittuaglia per la mia casa.
ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ।
10 Hiram adunque dava a Salomone del legname di cedro, e del legname di abete, ad ogni sua volontà.
੧੦ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ।
11 E Salomone dava ad Hiram ventimila cori di grano, per lo mangiare di casa sua, e venti cori d'olio vergine; tanto ne dava Salomone ad Hiram ogni anno.
੧੧ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।
12 Il Signore adunque avendo data sapienza a Salomone, come gliene avea parlato; ed essendovi pace fra Hiram e Salomone, e avendo amendue fatta lega insieme;
੧੨ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ, ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਅਤੇ ਹੀਰਾਮ ਅਤੇ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨਿਆ।
13 il re Salomone levò gente da tutto Israele; e la levata fu di trentamila uomini.
੧੩ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
14 Ed egli ne mandava nel Libano diecimila per mese, a muta; un mese erano nel Libano, e due mesi in casa; e Adoniram [era] sopra quella levata.
੧੪ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।
15 Oltre a ciò, Salomone avea settantamila [uomini] da portar pesi; ed ottantamila che tagliavano pietre nel monte;
੧੫ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।
16 oltre a' capi, e i commissari di Salomone, i quali [erano] sopra l'opera, [in numero di] tremila trecento, che, comandavano al popolo che lavorava all'opera.
੧੬ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।
17 E per comandamento del re, si addussero pietre grandi, pietre fine, per fondar la Casa, e pietre pulite.
੧੭ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ।
18 Così i muratori di Salomone, e i muratori di Hiram, ed i Ghiblei, tagliarono, ed apparecchiarono il legname e le pietre, per edificar la Casa.
੧੮ਸੁਲੇਮਾਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਬਲੀਆਂ ਨੇ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।

< 1 Re 5 >