< Salmi 45 >
1 Maschil, cantico d'amori, [dato] al Capo de' Musici, de' figliuoli di Core, sopra Sosannim IL mio cuore sgorga un buon ragionamento; Io recito al Re le mie opere; La mia lingua [sarà come] la penna di un veloce scrittore.
੧ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੇਸ਼ਨੀਮ ਰਾਗ ਦੇ ਵਿੱਚ ਕੋਰਹ ਵੰਸ਼ੀਆਂ ਦਾ ਮਸ਼ਕੀਲ। ਪ੍ਰੇਮ ਦਾ ਗੀਤ। ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।
2 Tu sei più bello che [alcuno de]' figliuoli degli uomini; Grazia è sparsa sulle tue labbra; Perciò Iddio ti ha benedetto in eterno.
੨ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
3 O prode, cingiti la tua spada al fianco, [Che è] la tua gloria, e la tua magnificenza;
੩ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।
4 E prospera [nel]la tua gloria, Cavalca in su la parola di verità, e di mansuetudine, [e] di giustizia; E la tua destra ti farà vedere [opere] tremende.
੪ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
5 Le tue saette [sono] acute; I popoli caderanno sotto a te; [Esse entreranno] nel cuor de' nemici del Re.
੫ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6 O Dio, il tuo trono [è] in sempiterno; Lo scettro del tuo regno [è] uno scettro di dirittura.
੬ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
7 Tu hai amata la giustizia, ed hai odiata l'empietà; Perciò Iddio, l'Iddio tuo, ti ha unto. D'olio di letizia sopra i tuoi consorti.
੭ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8 Tutti i tuoi vestimenti [son] mirra, aloe, [e] cassia, [Che spandono il loro odore] da' palazzi d'avorio, [Dal luogo ove] ti è dato diletto.
੮ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9 Figliuole di re [sono] fra i tuoi onori; La Sposa [è] alla tua man destra, [adorna] d'oro di Ofir.
੯ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
10 Ascolta, fanciulla, e riguarda, e porgi l'orecchio; E dimentica il tuo popolo, e la casa di tuo padre;
੧੦ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
11 E il Re porrà amore alla tua bellezza; Adoralo adunque, perciocchè egli [è] il tuo Signore.
੧੧ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
12 E la figliuola di Tiro, [E] i ricchi fra i popoli ti supplicheranno con presenti.
੧੨ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।
13 La figliuola del Re [è] tutta gloriosa dentro; La sua vesta [è] tutta trapunta d'oro.
੧੩ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
14 Ella sarà condotta al Re in [vesti] ricamate, Avendo dietro a sè le vergini sue compagne, Che ti saranno [eziandio] addotte, [o Re].
੧੪ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
15 Ti saranno condotte con letizia, e con gioia; [Ed] entreranno nel palazzo del Re.
੧੫ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
16 I tuoi figliuoli saranno in luogo de' tuoi padri; Tu li costituirai principi per tutta la terra.
੧੬ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।
17 Io pubblicherò la memoria del tuo Nome, per ogni età; Perciò, ti celebreranno i popoli in sempiterno.
੧੭ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।