< Salmi 9 >

1 Salmo di Davide, [dato] al Capo de' Musici sopra Almut-labben IO celebrerò, o Signore, con tutto il mio cuore; Io narrerò tutte le tue maraviglie.
ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
2 Io mi rallegrerò, e festeggerò in te; Io salmeggerò il tuo Nome, o Altissimo;
ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3 Perciocchè i miei nemici hanno volte le spalle; Son caduti, e periti d'innanzi alla tua faccia.
ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4 Conciossiachè tu mi abbi fatta ragione e diritto; Tu ti sei posto a sedere sopra il trono, [come] giusto giudice.
ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5 Tu hai sgridate le nazioni, tu hai distrutto l'empio, Tu hai cancellato il loro nome in sempiterno.
ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6 O nemico, le desolazioni sono finite in perpetuo, E tu hai disfatte le città. È pur perita la memoria di esse.
ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7 Ma il Signore siede in eterno; Egli ha fermato il suo trono per [far] giudicio.
ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8 Ed egli giudicherà il mondo in giustizia, Egli renderà giudicio a' popoli in dirittura.
ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9 E il Signore sarà un alto ricetto al misero; Un alto ricetto a' tempi [ch'egli sarà] in distretta.
ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
10 Laonde, o Signore, quelli che conoscono il Nome tuo si confideranno in te; Perciocchè tu non abbandoni quelli che ti cercano.
੧੦ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11 Salmeggiate al Signore che abita in Sion; Raccontate fra i popoli i suoi fatti.
੧੧ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12 Perciocchè egli ridomanda ragione del sangue, egli se ne ricorda; Egli non dimentica il grido de' poveri afflitti.
੧੨ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
13 Abbi pietà di me, o Signore, Tu che mi tiri in alto dalle porte della morte, Vedi l'afflizione [che io soffero] da quelli che m'odiano;
੧੩ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
14 Acciocchè io racconti tutte le tue lodi Nelle porte della figliuola di Sion, [E] festeggi della tua liberazione.
੧੪ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
15 Le genti sono state affondate nella fossa che avevano fatta; Il lor piè è stato preso nella rete che avevano nascosta.
੧੫ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
16 Il Signore è stato conosciuto [per] lo giudicio ch'egli ha fatto; L'empio è stato allacciato per l'opera delle sue proprie mani. (Higgaion, Sela)
੧੬ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
17 Gli empi, tutte le genti [che] dimenticano Iddio, Andranno in volta nell'inferno. (Sheol h7585)
੧੭ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol h7585)
18 Perciocchè il povero non sarà dimenticato in sempiterno; La speranza de' poveri non perirà in perpetuo.
੧੮ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19 Levati, o Signore; non [lasciar] che l'uomo si rinforzi; Sieno giudicate le genti davanti alla tua faccia.
੧੯ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
20 Signore, metti spavento in loro; [Fa]' che le genti conoscano, che [non sono altro che] uomini. (Sela)
੨੦ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।

< Salmi 9 >