< 2 Timoteo 2 >
1 Tu dunque, figliuol mio, fortìficati nella grazia che è in Cristo Gesù,
੧ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
2 e le cose che hai udite da me in presenza di molti testimoni, affidale ad uomini fedeli, i quali siano capaci d’insegnarle anche ad altri.
੨ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।
3 Sopporta anche tu le sofferenze, come un buon soldato di Cristo Gesù.
੩ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
4 Uno che va alla guerra non s’impaccia delle faccende della vita; e ciò, affin di piacere a colui che l’ha arruolato.
੪ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
5 Parimente se uno lotta come atleta non è coronato, se non ha lottato secondo le leggi.
੫ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
6 Il lavoratore che fatica dev’essere il primo ad aver la sua parte de’ frutti.
੬ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
7 Considera quello che dico, poiché il Signore ti darà intelligenza in ogni cosa.
੭ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
8 Ricordati di Gesù Cristo, risorto d’infra i morti, progenie di Davide, secondo il mio Vangelo;
੮ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
9 per il quale io soffro afflizione fino ad essere incatenato come un malfattore, ma la parola di Dio non è incatenata.
੯ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
10 Perciò io sopporto ogni cosa per amor degli eletti, affinché anch’essi conseguano la salvezza che è in Cristo Gesù con gloria eterna. (aiōnios )
੧੦ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios )
11 Certa è questa parola: che se muoiamo con lui, con lui anche vivremo;
੧੧ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
12 se abbiam costanza nella prova, con lui altresì regneremo;
੧੨ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
13 se lo rinnegheremo, anch’egli ci rinnegherà; se siamo infedeli, egli rimane fedele, perché non può rinnegare se stesso.
੧੩ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
14 Ricorda loro queste cose, scongiurandoli nel cospetto di Dio che non faccian dispute di parole, che a nulla giovano e sovvertono chi le ascolta.
੧੪ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
15 Studiati di presentar te stesso approvato dinanzi a Dio: operaio che non abbia ad esser confuso, che tagli rettamente la parola della verità.
੧੫ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
16 Ma schiva le profane ciance, perché quelli che vi si danno progrediranno nella empietà
੧੬ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
17 e la loro parola andrà rodendo come fa la cancrena; fra i quali sono Imeneo e Fileto;
੧੭ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
18 uomini che si sono sviati dalla verità, dicendo che la resurrezione è già avvenuta, e sovvertono la fede di alcuni.
੧੮ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
19 Ma pure il solido fondamento di Dio rimane fermo, portando questo sigillo: “Il Signore conosce quelli che son suoi”, e: “Ritraggasi dall’iniquità chiunque nomina il nome del Signore”.
੧੯ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
20 Or in una gran casa non ci son soltanto dei vasi d’oro e d’argento, ma anche dei vasi di legno e di terra; e gli uni son destinati a un uso nobile e gli altri ad un uso ignobile.
੨੦ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
21 Se dunque uno si serba puro da quelle cose, sarà un vaso nobile, santificato, atto al servigio del padrone, preparato per ogni opera buona.
੨੧ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
22 Ma fuggi gli appetiti giovanili e procaccia giustizia, fede, amore, pace con quelli che di cuor puro invocano il Signore.
੨੨ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
23 Ma schiva le questioni stolte e scempie, sapendo che generano contese.
੨੩ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
24 Or il servitore del Signore non deve contendere, ma dev’essere mite inverso tutti, atto ad insegnare, paziente,
੨੪ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
25 correggendo con dolcezza quelli che contradicono, se mai avvenga che Dio conceda loro di ravvedersi per riconoscere la verità;
੨੫ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
26 in guisa che, tornati in sé, escano dal laccio del diavolo, che li avea presi prigionieri perché facessero la sua volontà.
੨੬ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।