< Luca 20 >
1 E avvenne un di quei giorni, che mentre insegnava al popolo nel tempio ed evangelizzava, sopraggiunsero i capi sacerdoti e gli scribi con gli anziani, e gli parlaron così:
੧ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
2 Dicci con quale autorità tu fai queste cose, e chi t’ha data codesta autorità.
੨ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
3 Ed egli, rispondendo, disse loro: Anch’io vi domanderò una cosa:
੩ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ।
4 Il battesimo di Giovanni era dal cielo a dagli uomini?
੪ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?
5 Ed essi ragionavan fra loro, dicendo: Se diciamo: Dal cielo, egli ci dirà: Perché non gli credeste?
੫ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
6 Ma se diciamo: Dagli uomini, tutto il popolo ci lapiderà, perché è persuaso che Giovanni era un profeta.
੬ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
7 E risposero che non sapevano d’onde fosse.
੭ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
8 E Gesù disse loro: Neppur io vi dico con quale autorità fo queste cose.
੮ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
9 Poi prese a dire al popolo questa parabola: Un uomo piantò una vigna, l’allogò a dei lavoratori, e se n’andò in viaggio per lungo tempo.
੯ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
10 E nella stagione mandò a que’ lavoratori un servitore perché gli dessero del frutto della vigna; ma i lavoratori, battutolo, lo rimandarono a mani vuote.
੧੦ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
11 Ed egli di nuovo mandò un altro servitore; ma essi, dopo aver battuto e vituperato anche questo, lo rimandarono a mani vuote.
੧੧ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
12 Ed egli ne mandò ancora un terzo; ed essi, dopo aver ferito anche questo, lo scacciarono.
੧੨ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
13 Allora il padron della vigna disse: Che farò? Manderò il mio diletto figliuolo; forse a lui porteranno rispetto.
੧੩ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
14 Ma quando i lavoratori lo videro, fecero tra loro questo ragionamento: Costui è l’erede; uccidiamolo, affinché l’eredità diventi nostra.
੧੪ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
15 E cacciatolo fuor dalla vigna, lo uccisero. Che farà loro dunque il padron della vigna?
੧੫ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
16 Verrà e distruggerà que’ lavoratori, e darà la vigna ad altri. Ed essi, udito ciò, dissero: Così non sia!
੧੬ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
17 Ma egli, guardatili in faccia, disse: Che vuol dir dunque questo che è scritto: La pietra che gli edificatori hanno riprovata è quella che è divenuta pietra angolare?
੧੭ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
18 Chiunque cadrà su quella pietra sarà sfracellato; ed ella stritolerà colui sul quale cadrà.
੧੮ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
19 E gli scribi e i capi sacerdoti cercarono di mettergli le mani addosso in quella stessa ora, ma temettero il popolo; poiché si avvidero bene ch’egli avea detto quella parabola per loro.
੧੯ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
20 Ed essendosi messi ad osservarlo, gli mandarono delle spie che simulassero d’esser giusti per coglierlo in parole, affin di darlo in man dell’autorità e del potere del governatore.
੨੦ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
21 E quelli gli fecero una domanda, dicendo: Maestro, noi sappiamo che tu parli e insegni dirittamente, e non hai riguardi personali, ma insegni la via di Dio secondo verità:
੨੧ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
22 E’ egli lecito a noi pagare il tributo a Cesare o no?
੨੨ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
23 Ma egli, avvedutosi della loro astuzia, disse loro:
੨੩ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
24 Mostratemi un denaro; di chi porta l’effigie e l’iscrizione? Ed essi dissero: Di Cesare.
੨੪ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
25 Ed egli a loro: Rendete dunque a Cesare quel ch’è di Cesare, e a Dio quel ch’è di Dio.
੨੫ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
26 Ed essi non poteron coglierlo in parole dinanzi al popolo; e maravigliati della sua risposta, si tacquero.
੨੬ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
27 Poi, accostatisi alcuni dei Sadducei, i quali negano che ci sia risurrezione, lo interrogarono, dicendo:
੨੭ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
28 Maestro, Mosè ci ha scritto che se il fratello di uno muore avendo moglie ma senza figliuoli, il fratello ne prenda la moglie e susciti progenie a suo fratello.
੨੮ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
29 Or v’erano sette fratelli. Il primo prese moglie, e morì senza figliuoli.
੨੯ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
30 Il secondo pure la sposò;
੩੦ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
31 poi il terzo; e così fu dei sette; non lasciaron figliuoli, e morirono.
੩੧ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
32 In ultimo, anche la donna morì.
੩੨ਇਸ ਪਿੱਛੋਂ ਉਹ ਔਰਤ ਵੀ ਮਰ ਗਈ।
33 Nella risurrezione dunque, la donna, di chi di loro sarà moglie? Perché i sette l’hanno avuta per moglie.
੩੩ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
34 E Gesù disse loro: I figliuoli di questo secolo sposano e sono sposati; (aiōn )
੩੪ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। (aiōn )
35 ma quelli che saranno reputati degni d’aver parte al secolo avvenire e alla risurrezione dai morti, non sposano e non sono sposati, (aiōn )
੩੫ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। (aiōn )
36 perché neanche possono più morire, giacché son simili agli angeli e son figliuoli di Dio, essendo figliuoli della risurrezione.
੩੬ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
37 Che poi i morti risuscitino anche Mosè lo dichiarò nel passo del “pruno”, quando chiama il Signore l’Iddio d’Abramo, l’Iddio d’Isacco e l’Iddio di Giacobbe.
੩੭ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
38 Or Egli non è un Dio di morti, ma di viventi; poiché per lui vivono tutti.
੩੮ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
39 E alcuni degli scribi, rispondendo, dissero: Maestro, hai detto bene.
੩੯ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
40 E non ardivano più fargli alcuna domanda.
੪੦ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
41 Ed egli disse loro: Come dicono che il Cristo è figliuolo di Davide?
੪੧ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
42 Poiché Davide stesso, nel libro dei Salmi, dice: Il Signore ha detto al mio Signore: Siedi alla mia destra,
੪੨ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
43 finché io abbia posto i tuoi nemici per sgabello de’ tuoi piedi.
੪੩ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
44 Davide dunque lo chiama Signore; e com’è egli suo figliuolo?
੪੪ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
45 E udendolo tutto il popolo, egli disse a’ suoi discepoli:
੪੫ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
46 Guardatevi dagli scribi, i quali passegian volentieri in lunghe vesti ed amano le salutazioni nelle piazze e i primi seggi nelle sinagoghe e i primi posti nei conviti;
੪੬ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
47 essi che divorano le case delle vedove e fanno per apparenza lunghe orazioni. Costoro riceveranno maggior condanna.
੪੭ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ ।