< Matteo 28 >

1 Or nella notte del sabato, quando già albeggiava, il primo giorno della settimana, Maria Maddalena e l’altra Maria vennero a visitare il sepolcro.
ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
2 Ed ecco si fece un gran terremoto; perché un angelo del Signore, sceso dal cielo, si accostò, rotolò la pietra, e vi sedette sopra.
ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
3 Il suo aspetto era come di folgore; e la sua veste, bianca come neve.
ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।
4 E per lo spavento che n’ebbero, le guardie tremarono e rimasero come morte.
ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।
5 Ma l’angelo prese a dire alle donne: Voi, non temete; perché io so che cercate Gesù, che è stato crocifisso.
ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।
6 Egli non è qui, poiché è risuscitato come avea detto; venite a vedere il luogo dove giaceva.
ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
7 E andate presto a dire a’ suoi discepoli: Egli è risuscitato da’ morti, ed ecco, vi precede in Galilea; quivi lo vedrete. Ecco, ve l’ho detto.
ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
8 E quelle, andatesene prestamente dal sepolcro con spavento ed allegrezza grande, corsero ad annunziar la cosa a’ suoi discepoli.
ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
9 Quand’ecco Gesù si fece loro incontro, dicendo: Vi saluto! Ed esse, accostatesi, gli strinsero i piedi e l’adorarono.
ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
10 Allora Gesù disse loro: Non temete; andate ad annunziare a’ miei fratelli che vadano in Galilea; là mi vedranno.
੧੦ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
11 Or mentre quelle andavano, ecco alcuni della guardia vennero in città, e riferirono ai capi sacerdoti tutte le cose ch’erano avvenute.
੧੧ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
12 Ed essi, radunatisi con gli anziani, e tenuto consiglio, dettero una forte somma di danaro a’ soldati, dicendo:
੧੨ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
13 Dite così: I suoi discepoli vennero di notte e lo rubarono mentre dormivamo.
੧੩ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
14 E se mai questo viene alle orecchie del governatore, noi lo persuaderemo e vi metteremo fuor di pena.
੧੪ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।
15 Ed essi, preso il danaro, fecero secondo le istruzioni ricevute; e quel dire è stato divulgato fra i Giudei, fino al dì d’oggi.
੧੫ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
16 Quanto agli undici discepoli, essi andarono in Galilea sul monte che Gesù avea loro designato.
੧੬ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।
17 E vedutolo, l’adorarono; alcuni però dubitarono.
੧੭ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
18 E Gesù, accostatosi, parlò loro, dicendo: Ogni potestà m’è stata data in cielo e sulla terra.
੧੮ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
19 Andate dunque, ammaestrate tutti i popoli, battezzandoli nel nome del Padre e del Figliuolo e dello Spirito Santo,
੧੯ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
20 insegnando loro d’osservar tutte quante le cose che v’ho comandate. Ed ecco, io sono con voi tutti i giorni, sino alla fine dell’età presente. (aiōn g165)
੨੦ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। (aiōn g165)

< Matteo 28 >