< Apocalisse 20 >

1 Poi vidi un angelo che scendeva dal cielo e avea la chiave dell’abisso e una gran catena in mano. (Abyssos g12)
ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos g12)
2 Ed egli afferrò il dragone, il serpente antico, che è il Diavolo e Satana, e lo legò per mille anni,
ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
3 lo gettò nell’abisso che chiuse e suggellò sopra di lui onde non seducesse più le nazioni finché fossero compiti i mille anni; dopo di che egli ha da essere sciolto per un po’ di tempo. (Abyssos g12)
ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos g12)
4 Poi vidi dei troni; e a coloro che vi si sedettero fu dato il potere di giudicare. E vidi le anime di quelli che erano stati decollati per la testimonianza di Gesù e per la parola di Dio, e di quelli che non aveano adorata la bestia né la sua immagine, e non aveano preso il marchio sulla loro fronte e sulla loro mano; ed essi tornarono in vita, e regnarono con Cristo mille anni.
ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
5 Il rimanente dei morti non tornò in vita prima che fosser compiti i mille anni. Questa è la prima risurrezione.
ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।
6 Beato e santo è colui che partecipa alla prima risurrezione. Su loro non ha potestà la morte seconda, ma saranno sacerdoti di Dio e di Cristo e regneranno con lui quei mille anni.
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
7 E quando i mille anni saranno compiti, Satana sarà sciolto dalla sua prigione
ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।
8 e uscirà per sedurre le nazioni che sono ai quattro canti della terra, Gog e Magog, per adunarle per la battaglia: il loro numero è come la rena del mare.
ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
9 E salirono sulla distesa della terra e attorniarono il campo dei santi e la città diletta; ma dal cielo discese del fuoco e le divorò.
ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!
10 E il diavolo che le avea sedotte fu gettato nello stagno di fuoco e di zolfo, dove sono anche la bestia e il falso profeta; e saran tormentati giorno e notte, nei secoli dei secoli. (aiōn g165, Limnē Pyr g3041 g4442)
੧੦ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn g165, Limnē Pyr g3041 g4442)
11 Poi vidi un gran trono bianco e Colui che vi sedeva sopra, dalla cui presenza fuggiron terra e cielo; e non fu più trovato posto per loro.
੧੧ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
12 E vidi i morti, grandi e piccoli che stavan ritti davanti al trono; ed i libri furono aperti; e un altro libro fu aperto, che è il libro della vita; e i morti furon giudicati dalle cose scritte nei libri, secondo le opere loro.
੧੨ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
13 E il mare rese i morti ch’erano in esso; e la morte e l’Ades resero i loro morti, ed essi furon giudicati, ciascuno secondo le sue opere. (Hadēs g86)
੧੩ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs g86)
14 E la morte e l’Ades furon gettati nello stagno di fuoco. Questa è la morte seconda, cioè, lo stagno di fuoco. (Hadēs g86, Limnē Pyr g3041 g4442)
੧੪ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs g86, Limnē Pyr g3041 g4442)
15 E se qualcuno non fu trovato scritto nel libro della vita, fu gettato nello stagno di fuoco. (Limnē Pyr g3041 g4442)
੧੫ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr g3041 g4442)

< Apocalisse 20 >