< ペテロの手紙第一 1 >
1 イエス・キリストの使徒ペテロ、書をポント、ガラテヤ、カパドキヤ、アジヤ、ピテニヤに散りて宿れる者、
੧ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ।
2 即ち父なる神の預じめ知り給ふところに隨ひて、御靈の潔により柔順ならんため、イエス・キリストの血の灑を受けんために選ばれたる者に贈る。願はくは恩惠と平安と汝らに増さんことを。
੨ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।
3 讃むべきかな、我らの主イエス・キリストの父なる神、その大なる憐憫に隨ひ、イエス・キリストの死人の中より甦へり給へることに由り、我らを新に生れしめて生ける望を懷かせ、
੩ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
4 汝らの爲に天に蓄へある、朽ちず汚れず萎まざる嗣業を繼がしめ給へり。
੪ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
5 汝らは終のときに顯れんとて備りたる救を得んために、信仰によりて神の力に護らるるなり。
੫ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
6 この故に汝ら今しばしの程さまざまの試煉によりて憂へざるを得ずとも、なほ大に喜べり。
੬ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।
7 汝らの信仰の驗は、壞つる金の火にためさるるよりも貴くして、イエス・キリストの現れ給ふとき譽と光榮と尊貴とを得べきなり。
੭ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।
8 汝らイエスを見しことなけれど之を愛し、今 見ざれども之を信じて、言ひがたく、かつ光榮ある喜悦をもて喜ぶ。
੮ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
9 これ信仰の極、すなはち靈魂の救を受くるに因る。
੯ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
10 汝らの受くべき恩惠を預言したる預言者たちは、この救につきて具に尋ね査べたり。
੧੦ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
11 即ち彼らは己が中に在すキリストの靈の、キリストの受くべき苦難および其の後の榮光を預じめ證して、何時のころ如何なる時を示し給ひしかを査べたり。
੧੧ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।
12 彼 等はその勤むるところ己のためにあらず、汝らの爲なることを默示によりて知れり。即ち天より遣され給へる聖 靈によりて福音を宣ぶる者どもの、汝らに傳へたる所にして、御使たちも之を懇ろに視んと欲するなり。
੧੨ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।
13 この故に、なんぢら心の腰に帶し、愼みてイエス・キリストの現れ給ふときに、與へられんとする恩惠を疑はずして望め。
੧੩ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
14 從順なる子 等の如くして、前の無知なりし時の慾に效はず、
੧੪ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।
15 汝らを召し給ひし聖者に效ひて、自ら凡ての行状に潔かれ。
੧੫ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
16 録して『われ聖なれば、汝らも聖なるべし』とあればなり。
੧੬ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
17 また偏ることなく各人の業に隨ひて審きたまふ者を父と呼ばば、畏をもて世に寓る時を過せ。
੧੭ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।
18 なんぢらが先祖たちより傳はりたる虚しき行状より贖はれしは、銀や金のごとき朽つる物に由るにあらず、
੧੮ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।
19 瑕なく汚點なき羔羊の如きキリストの貴き血に由ることを知ればなり。
੧੯ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
20 彼は世の創の前より預じめ知られたまひしが、この末の世に現れ給へり。
੨੦ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।
21 これは彼を死人の中より甦へらせて之に榮光を與へ給ひし神を、彼によりて信ずる汝らの爲なり、この故に汝らの信仰と希望とは神に由れり。
੨੧ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
22 なんぢら眞理に從ふによりて靈魂をきよめ、僞りなく兄弟を愛するに至りたれば、心より熱く相 愛せよ。
੨੨ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
23 汝らは朽つる種に由らで、朽つることなき種、すなはち神の活ける限りなく保つ言に由りて新に生れたればなり。 (aiōn )
੨੩ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ। (aiōn )
24 『人はみな草のごとく、その光榮はみな草の花の如し、草は枯れ、花は落つ。
੨੪ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ,
25 されど主の御言は永遠に保つなり』汝らに宣傅へたる福音の言は即ちこれなり。 (aiōn )
੨੫ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ। (aiōn )