< コリント人への手紙第二 13 >
1 今われ三度なんぢらに到らんとす、二 三の證人の口によりて凡てのこと慥めらるべし。
੧ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।
2 われ既に告げたれど、今 離れをりて、二度なんぢらに逢ひし時のごとく、前に罪を犯したる者とその他の凡ての人々とに預じめ告ぐ、われ復いたらば決して宥さじ。
੨ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!
3 汝らはキリストの我にありて語りたまふ證據を求むればなり。キリストは汝らに對ひて弱からず、汝 等のうちに強し。
੩ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ।
4 微弱によりて十字架に釘けられ給ひたれど、神の能力によりて生き給へばなり。我らもキリストに在りて弱き者なれど、汝らに向ふ神の能力によりて彼と共に生きん。
੪ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ।
5 なんぢら信仰に居るや否や、みづから試み自ら驗しみよ。汝らみづから知らざらんや、若し棄てらるる者ならずば、イエス・キリストの汝らの中に在す事を、
੫ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!
6 我は我らの棄てらるる者ならぬを汝らの知らんことを望む。
੬ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ।
7 我らは汝らの少しにても惡を行はざらんことを神に祈る。これ我らの是とせらるるを顯さん爲にあらず、よし我らは棄てらるる者の如くなるとも、汝らの善を行はん爲なり。
੭ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।
8 我らは眞理に逆ひて能力なく、眞理のためには能力あり。
੮ਅਸੀਂ ਸਚਿਆਈ ਦੇ ਖਿਲਾਫ਼ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕਦੇ ਹਾਂ।
9 われら弱くして汝らの強きことを喜ぶ、また之に就きて祈るは、汝らの全くならん事なり。
੯ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।
10 われ離れ居りて此 等のことを書き贈るは、汝らに逢ふとき、主の破る爲ならずして建つる爲に我に賜ひたる權威に隨ひて嚴しくせざらん爲なり。
੧੦ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।
11 終に言はん、兄弟よ、汝ら喜べ、全くなれ、慰安を受けよ、心を一つにせよ、睦み親しめ、然らば愛と平和との神なんぢらと偕に在さん。
੧੧ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।
੧੨ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ।
੧੩ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ।
14 願はくは主イエス・キリストの恩惠・神の愛・聖 靈の交感、なんぢら凡ての者と偕にあらんことを。
੧੪ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।