< ガラテヤ人への手紙 5 >
1 キリストは自由を得させん爲に我らを釋き放ちたまへり。されば堅く立ちて再び奴隷の軛に繋がるな。
੧ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।
2 視よ、我パウロ汝らに言ふ、もし割禮を受けば、キリストは汝らに益なし。
੨ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।
3 又さらに凡て割禮を受くる人に證す、かれは律法の全體を行ふべき負債あり。
੩ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
4 律法に由りて義とせられんと思ふ汝らは、キリストより離れたり、恩惠より墮ちたり。
੪ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।
5 我らは御靈により、信仰によりて希望をいだき、義とせらるることを待てるなり。
੫ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।
6 キリスト・イエスに在りては、割禮を受くるも割禮を受けぬも益なく、ただ愛に由りてはたらく信仰のみ益あり。
੬ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
7 なんぢら前には善く走りたるに、誰が汝らの眞理に從ふを阻みしか。
੭ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?
8 かかる勸は汝らを召したまふ者より出づるにあらず。
੮ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।
੯ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।
10 われ汝らに就きては、その聊かも異念を懷かぬことを主によりて信ず。されど汝らを擾す者は、誰にもあれ審判を受けん。
੧੦ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
11 兄弟よ、我もし今も割禮を宣傳へば、何ぞなほ迫害せられんや。もし然せば十字架の顛躓も止みしならん。
੧੧ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
12 願はくは汝らを亂す者どもの自己を不具にせんことを。
੧੨ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।
13 兄弟よ、汝らの召されたるは自由を與へられん爲なり。ただ其の自由を肉に從ふ機會となさず、反つて愛をもて互に事へよ。
੧੩ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
14 それ律法の全體は『おのれの如くなんぢの隣を愛すべし』との一言にて全うせらるるなり。
੧੪ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
15 心せよ、若し互に咬み食はば相 共に亡されん。
੧੫ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।
16 我いふ、御靈によりて歩め、さらば肉の慾を遂げざるべし。
੧੬ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
17 肉の望むところは御靈にさからひ、御靈の望むところは肉にさからひて互に相 戻ればなり。これ汝らの欲する所をなし得ざらしめん爲なり。
੧੭ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
18 汝 等もし御靈に導かれなば、律法の下にあらじ。
੧੮ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
19 それ肉の行爲はあらはなり。即ち淫行・汚穢・好色・
੧੯ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
20 偶像 崇拜・呪術・怨恨・紛爭・嫉妬・憤恚・徒黨・分離・異端・
੨੦ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
21 猜忌・醉酒・宴樂などの如し。我すでに警めたるごとく、今また警む。斯かることを行ふ者は神の國を嗣ぐことなし。
੨੧ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
22 されど御靈の果は愛・喜悦・平和・寛容・仁慈・善良・忠信・
੨੨ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
23 柔和・節制なり。斯かるものを禁ずる律法はあらず。
੨੩ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
24 キリスト・イエスに屬する者は、肉とともに其の情と慾とを十字架につけたり。
੨੪ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
25 もし我ら御靈に由りて生きなば、御靈に由りて歩むべし。
੨੫ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
26 互に挑み互に妬みて、虚しき譽を求むることを爲な。
੨੬ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।