< ヨハネの福音書 13 >
1 過越のまつりの前に、イエスこの世を去りて父に往くべき己が時の來れるを知り、世に在る己の者を愛して、極まで之を愛し給へり。
੧ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
2 夕餐のとき、惡魔 早くもシモンの子イスカリオテのユダの心に、イエスを賣らんとする思を入れたるが、
੨ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
3 イエス父が萬物をおのが手にゆだね給ひしことと、己の神より出でて神に到ることを知り、
੩ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
4 夕餐より起ちて上衣をぬぎ、手巾をとりて腰にまとひ、
੪ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
5 尋で盥に水をいれて、弟子たちの足をあらひ、纏ひたる手巾にて之を拭ひはじめ給ふ。
੫ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
6 かくてシモン・ペテロに至り給へば、彼いふ『主よ、汝わが足を洗ひ給ふか』
੬ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”
7 イエス答へて言ひ給ふ『わが爲すことを汝いまは知らず、後に悟るべし』
੭ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
8 ペテロ言ふ『永遠に我が足をあらひ給はざれ』イエス答へ給ふ『我もし汝を洗はずば、汝われと關係なし』 (aiōn )
੮ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” (aiōn )
9 シモン・ペテロ言ふ『主よ、わが足のみならず、手をも頭をも』
੯ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10 イエス言ひ給ふ『すでに浴したる者は足のほか洗ふを要せず、全身きよきなり。斯く汝らは潔し、されど悉とくは然らず』
੧੦ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
11 これ己を賣る者の誰なるを知りたまふ故に『ことごとくは潔からず』と言ひ給ひしなり。
੧੧ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12 彼らの足をあらひ、己が上衣をとり、再び席につきて後いひ給ふ『わが汝らに爲したることを知るか。
੧੨ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
13 なんぢら我を師また主ととなふ、然か言ふは宜なり、我は是なり。
੧੩ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।
14 我は主また師なるに、尚なんぢらの足を洗ひたれば、汝らも互に足を洗ふべきなり。
੧੪ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
15 われ汝らに模範を示せり、わが爲ししごとく汝らも爲さんためなり。
੧੫ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16 誠にまことに汝らに告ぐ、僕はその主よりも大ならず。遣されたる者は之を遣す者よりも大ならず。
੧੬ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
17 汝 等これらの事を知りて之を行はば幸福なり。
੧੭ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
18 これ汝ら凡ての者につきて言ふにあらず、我はわが選びたる者どもを知る。されど聖書に「我とともにパンを食ふ者、われに向ひて踵を擧げたり」と云へることは、必ず成就すべきなり。
੧੮“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
19 今その事の成らぬ前に之を汝らに告ぐ、事の成らん時、わが夫なるを汝らの信ぜんためなり。
੧੯ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
20 誠にまことに汝らに告ぐ、わが遣す者を受くる者は我をうくるなり。我を受くる者は我を遣し給ひし者を受くるなり』
੨੦ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
21 イエス此 等のことを言ひ終へて、心さわぎ證をなして言ひ給ふ『まことに誠に汝らに告ぐ、汝らの中の一人われを賣らん』
੨੧ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22 弟子たち互に顏を見 合せ、誰につきて言ひ給ふかを訝る。
੨੨ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
23 イエスの愛したまふ一人の弟子、イエスの御胸によりそひ居たれば、
੨੩ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
24 シモン・ペテロ首にて示し『誰のことを言ひ給ふか、告げよ』といふ。
੨੪ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
25 彼そのまま御胸によりかかりて『主よ、誰なるか』と言ひしに、
੨੫ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
26 イエス答へ給ふ『わが一撮の食物を浸して與ふる者は夫なり』かくて一撮の食物を浸して、シモンの子イスカリオテのユダに與へたまふ。
੨੬ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
27 ユダ一撮の食物を受くるや、惡魔かれに入りたり。イエス彼に言ひたまふ『なんぢが爲すことを速かに爲せ』
੨੭ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
28 席に著きゐたる者は一人として、何 故かく言ひ給ふかを知らず。
੨੮ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
29 ある人々は、ユダが財嚢を預るによりて『祭のために要する物を買へ』とイエスの言ひ給へるか、また貧しき者に何か施さしめ給ふならんと思へり。
੨੯ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30 ユダ一撮の食物を受くるや、直ちに出づ、時は夜なりき。
੩੦ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
31 ユダの出でし後、イエス言ひ給ふ『今や人の子、榮光をうく、神も彼によりて榮光をうけ給ふ。
੩੧ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
32 神かれに由りて榮光をうけ給はば、神も己によりて彼に榮光を與へ給はん、直ちに與へ給ふべし。
੩੨ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
33 若子よ、我なほ暫く汝らと偕にあり、汝らは我を尋ねん、されど曾てユダヤ人に「なんぢらは我が往く處に來ること能はず」と言ひし如く、今 汝らにも然か言ふなり。
੩੩ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
34 われ新しき誡命を汝らに與ふ、なんぢら相 愛すべし。わが汝らを愛せしごとく、汝らも相 愛すべし。
੩੪ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
35 互に相 愛する事をせば、之によりて人みな汝らの我が弟子たるを知らん』
੩੫ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36 シモン・ペテロ言ふ『主よ、何處にゆき給ふか』イエス答へ給ふ『わが往く處に、なんぢ今は從ふこと能はず。されど後に從はん』
੩੬ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
37 ペテロ言ふ『主よ、いま從ふこと能はぬは何 故ぞ、我は汝のために生命を棄てん』
੩੭ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
38 イエス答へ給ふ『なんぢ我がために生命を棄つるか、誠にまことに汝に告ぐ、なんぢ三度われを否むまでは、鷄 鳴かざるべし』
੩੮ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”