< マタイの福音書 18 >
1 そのとき弟子たちイエスに來りて言ふ『しからば天國にて大なるは誰か』
੧ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?
੨ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
3 『まことに汝らに告ぐ、もし汝ら飜へりて幼兒の如くならずば、天國に入るを得じ。
੩ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
4 されば誰にても此の幼兒のごとく己を卑うする者は、これ天國にて大なる者なり。
੪ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
5 また我が名のために、かくのごとき一人の幼兒を受くる者は、我を受くるなり。
੫ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
6 されど我を信ずる此の小き者の一人を躓かする者は、寧ろ大なる碾臼を頸に懸けられ、海の深處に沈められんかた益なり。
੬ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
7 この世は躓物あるによりて禍害なるかな。躓物は必ず來らん、されど躓物を來らする人は禍害なるかな。
੭ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
8 もし汝の手または足なんぢを躓かせば、切りて棄てよ。不具または蹇跛にて生命に入るは、兩手 兩足ありて永遠の火に投げ入れらるるよりも勝るなり。 (aiōnios )
੮ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। (aiōnios )
9 もし汝の眼なんぢを躓かせば、拔きて棄てよ。片眼にて生命に入るは、兩眼ありて火のゲヘナに投げ入れらるるよりも勝るなり。 (Geenna )
੯ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। (Geenna )
10 汝ら愼みて此の小き者の一人をも侮るな。我なんぢらに告ぐ、彼らの御使たちは天にありて、天にいます我が父の御顏を常に見るなり。
੧੦ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।
੧੧ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
12 汝 等いかに思ふか、百匹の羊を有てる人あらんに、若しその一匹まよはば、九 十 九 匹を山に遺しおき、往きて迷へるものを尋ねぬか。
੧੨ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
13 もし之を見出さば、まことに汝らに告ぐ、迷はぬ九 十 九 匹に勝りて此の一匹を喜ばん。
੧੩ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।
14 かくのごとく此の小き者の一人の亡ぶるは、天にいます汝らの父の御意にあらず。
੧੪ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।
15 もし汝の兄弟 罪を犯さば、往きてただ彼とのみ相 對して諫めよ。もし聽かば其の兄弟を得たるなり。
੧੫ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
16 もし聽かずば、一人・二人を伴ひ往け、これ二 三の證人の口に由りて、凡ての事の慥められん爲なり。
੧੬ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।
17 もし彼 等にも聽かずば、教會に告げよ。もし教會にも聽かずば、之を異邦人または取税人のごとき者とすべし。
੧੭ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
18 まことに汝らに告ぐ、すべて汝らが地にて縛ぐ所は天にても縛ぎ、地にて解く所は天にても解くなり。
੧੮ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
19 また誠に汝らに告ぐ、もし汝 等のうち二人、何にても求むる事につき地にて心を一つにせば、天にいます我が父は之を成し給ふべし。
੧੯ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
20 二三人わが名によりて集る所には、我もその中に在るなり。
੨੦ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
21 ここにペテロ御許に來りて言ふ『主よ、わが兄弟われに對して罪を犯さば幾たび赦すべきか、七度までか』
੨੧ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?
22 イエス言ひたまふ『否、われ「七度まで」とは言はず「七度を七 十 倍するまで」と言ふなり。
੨੨ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
23 この故に、天國はその家來どもと計算をなさんとする王のごとし。
੨੩ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।
24 計算を始めしとき、一萬タラントの負債ある家來つれ來られしが、
੨੪ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।
25 償ひ方なかりしかば、其の主人、この者とその妻 子と凡ての所有とを賣りて償ふことを命じたるに、
੨੫ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।
26 その家來ひれ伏し拜して言ふ「寛くし給へ、さらば悉とく償はん」
੨੬ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।
27 その家來の主人あはれみて之を解き、その負債を免したり。
੨੭ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।
28 然るに其の家來いでて、己より百デナリを負ひたる一人の同僚にあひ、之をとらへ、喉を締めて言ふ「負債を償へ」
੨੮ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
29 その同僚ひれ伏し、願ひて「寛くし給へ、さらば償はん」と言へど、
੨੯ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ।
30 肯はずして往き、その負債を償ふまで之を獄に入れたり。
੩੦ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
31 同僚ども有りし事を見て甚く悲しみ、往きて有りし凡ての事をその主人に告ぐ。
੩੧ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
32 ここに主人かれを呼び出して言ふ「惡しき家來よ、なんぢ願ひしによりて、かの負債をことごとく免せり。
੩੨ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
33 わが汝を憫みしごとく、汝もまた同僚を憫むべきにあらずや」
੩੩ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?
34 斯くその主人、怒りて、負債をことごとく償ふまで彼を獄卒に付せり。
੩੪ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?
35 もし汝 等おのおの心より兄弟を赦さずば、我が天の父も亦なんぢらに斯のごとく爲し給ふべし』
੩੫ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।