< マタイの福音書 4 >
1 ここにイエス御靈によりて荒野に導かれ給ふ、惡魔に試みられんとするなり。
੧ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
2 四十 日 四十 夜 斷食して、後に飢ゑたまふ。
੨ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
3 試むる者きたりて言ふ『汝もし神の子ならば、命じて此 等の石をパンと爲らしめよ』
੩ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
4 答へて言ひ給ふ『「人の生くるはパンのみに由るにあらず、神の口より出づる凡ての言に由る」と録されたり』
੪ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
5 ここに惡魔イエスを聖なる都につれゆき、宮の頂上に立たせて言ふ、
੫ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
6 『汝もし神の子ならば己が身を下に投げよ。それは「なんぢの爲に御使たちに命じ給はん。彼ら手にて汝を支へ、その足を石にうち當つること無からしめん」と録されたるなり』
੬ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
7 イエス言ひたまふ『「主なる汝の神を試むべからず」と、また録されたり』
੭ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
8 惡魔またイエスを最 高き山につれゆき、世のもろもろの國と、その榮華とを示して言ふ、
੮ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
9 『汝もし平伏して我を拜せば、此 等を皆なんぢに與へん』
੯ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 ここにイエス言ひ給ふ『サタンよ、退け「主なる汝の神を拜し、ただ之にのみ事へ奉るべし」と録されたるなり』
੧੦ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
11 ここに惡魔は離れ去り、視よ、御使たち來り事へぬ。
੧੧ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
12 イエス、ヨハネの囚はれし事をききて、ガリラヤに退き、
੧੨ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
13 後ナザレを去りて、ゼブルンとナフタリとの境なる、海邊のカペナウムに到りて住み給ふ。
੧੩ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
14 これは預言者イザヤによりて云はれたる言の成就せん爲なり。曰く
੧੪ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
15 『ゼブルンの地、ナフタリの地、海の邊、ヨルダンの彼方、異邦人のガリラヤ、
੧੫ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ
16 暗きに坐する民は、大なる光を見、死の地と死の蔭とに坐する者に、光のぼれり』
੧੬ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
17 この時よりイエス教を宣べはじめて言ひ給ふ『なんぢら悔改めよ、天國は近づきたり』
੧੭ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
18 かくて、ガリラヤの海邊をあゆみて、二人の兄弟ペテロといふシモンとその兄弟アンデレとが、海に網うちをるを見 給ふ、かれらは漁人なり。
੧੮ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
19 これに言ひたまふ『我に從ひきたれ、さらば汝らを人を漁る者となさん』
੧੯ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
੨੦ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
21 更に進みゆきて、また二人の兄弟、ゼベダイの子ヤコブとその兄弟ヨハネとが、父ゼベダイとともに舟にありて網を繕ひをるを見て呼び給へば、
੨੧ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
੨੨ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
23 イエスあまねくガリラヤを巡り、會堂にて教をなし、御國の福音を宣べつたへ、民の中のもろもろの病、もろもろの疾患をいやし給ふ。
੨੩ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
24 その噂あまねくシリヤに弘り、人々すべての惱めるもの、即ちさまざまの病と苦痛とに罹れるもの、惡鬼に憑かれたるもの、癲癇および中風の者などを連れ來りたれば、イエス之を醫したまふ。
੨੪ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
25 ガリラヤ、デカポリス、エルサレム、ユダヤ及びヨルダンの彼方より、大なる群衆きたり從へり。
੨੫ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।