< ローマ人への手紙 4 >

1 さらば我らの先祖アブラハムは肉につきて何を得たりと言はんか。
ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ?
2 アブラハム若し行爲によりて義とせられたらんには誇るべき所あり、然れど神の前には有ることなし。
ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ।
3 聖書に何と云へるか『アブラハム神を信ず、その信仰を義と認められたり』と。
ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
4 それ働く者への報酬は恩惠といはず、負債と認めらる。
ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।
5 されど働く事なくとも、敬虔ならぬ者を義としたまふ神を信ずる者は、その信仰を義と認めらるるなり。
ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
6 ダビデもまた行爲なくして神に義と認めらるる人の幸福につきて斯く云へり。曰く、
ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।
7 『不法を免され、罪を蔽はれたる者は幸福なるかな、
ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
8 主が罪を認め給はぬ人は幸福なるかな』
ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
9 されば此の幸福はただ割禮ある者にのみあるか、また割禮なき者にもあるか、我らは言ふ『アブラハムはその信仰を義と認められたり』と。
ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।
10 如何なるときに義と認められたるか、割禮ののちか、無 割禮のときか、割禮の後ならず、無 割禮の時なり。
੧੦ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।
11 而して無 割禮のときの信仰によれる義の印として割禮の徽を受けたり、これ無 割禮にして信ずる凡ての者の義と認められん爲に、その父となり、
੧੧ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
12 また割禮のみに由らず、我らの父アブラハムの無 割禮のときの信仰の跡をふむ割禮ある者の父とならん爲なり。
੧੨ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
13 アブラハム世界の世嗣たるべしとの約束を、アブラハムとその裔との與へられしは、律法に由らず、信仰の義に由れるなり。
੧੩ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
14 もし律法による者ども世嗣たらば、信仰は空しく約束は廢るなり。
੧੪ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।
15 それ律法は怒を招く、律法なき所には罪を犯すこともなし。
੧੫ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।
16 この故に世嗣たることの恩惠に干らんために信仰に由るなり、是かの約束のアブラハムの凡ての裔、すなわち律法による裔のみならず、彼の信仰に效ふ裔にも堅うせられん爲なり。
੧੬ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
17 彼はその信じたる所の神、すなはち死人を活し、無きものを有るものの如く呼びたまふ神の前にて、我等すべての者の父たるなり。録して『われ汝を立てて多くの國人の父とせり』とあるが如し。
੧੭ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
18 彼は望むべくもあらぬ時になほ望みて信じたり、是なんぢの裔はかくの如くなるべしと言ひ給ひしに隨ひて、多くの國人の父とならん爲なりき。
੧੮ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
19 かくて凡そ百歳に及びて己が身の死にたるがごとき状なると、サラの胎の死にたるが如きとを認むれども、その信仰よわらず、
੧੯ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
20 不 信をもて神の約束を疑はず、信仰により強くなりて神に榮光を歸し、
੨੦ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।
21 その約し給へることを、成し得給ふと確信せり。
੨੧ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।
22 之に由りて其の信仰を義と認められたり。
੨੨ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
23 斯く『義と認められたり』と録したるは、アブラハムの爲のみならず、また我らの爲なり。
੨੩ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ਼ ਉਸੇ ਦੇ ਲਈ ਨਹੀਂ ਲਿਖੀ ਗਈ।
24 我らの主イエスを死人の中より甦へらせ給ひし者を信ずる我らも、その信仰を義と認められん。
੨੪ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
25 主は我らの罪のために付され、我らの義とせられん爲に甦へらせられ給へるなり。
੨੫ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।

< ローマ人への手紙 4 >