< ローマ人への手紙 1 >
1 キリスト・イエスの僕、召されて使徒となり、神の福音のために選び別たれたるパウロ――
੧ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।
2 この福音は神その預言者たちにより、聖書の中に預じめ御子に就きて約し給ひしものなり。
੨ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।
੩ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।
4 潔き靈によれば、死人の復活により大能をもて神の子と定められ給へり、即ち我らの主イエス・キリストなり。
੪ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
5 我等その御名の爲にもろもろの國人を信仰に從順ならしめんとて、彼より恩惠と使徒の職とを受けたり。
੫ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।
6 汝 等もその中にあり、てイエス・キリストの有とならん爲に召されたるなり。――
੬ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।
7 われ書をロマに在りて神に愛せられ、召されて聖徒となりたる凡ての者に贈る。願はくは我らの父なる神および主イエス・キリストより賜ふ恩惠と平安と汝らに在らんことを。
੭ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
8 汝らの信仰、全世界に言ひ傳へられたれば、我まづ汝ら一同の爲にイエス・キリストによりて我が神に感謝す。
੮ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
9 その御子の福音に於て我が靈をもて事ふる神は、わが絶えず祈のうちに汝らを覺え、
੯ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।
10 如何にしてか御意に適ひ、いつか汝らに到るべき途を得んと、常に冀がふことを我がために證し給ふなり。
੧੦ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
11 われ汝らを見んことを切に望むは、汝らの堅うせられん爲に靈の賜物を分け與へんとてなり。
੧੧ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।
12 即ち我なんぢらの中にありて、互の信仰により相 共に慰められん爲なり。
੧੨ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
13 兄弟よ、我ほかの異邦人の中より得しごとく、汝らの中よりも實を得んとて、屡次なんぢらに往かんとしたれど、今に至りてなほ妨げらる、此の事を汝らの知らざるを欲せず。
੧੩ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
14 我はギリシヤ人にも夷人にも、智き者にも愚なる者にも負債あり。
੧੪ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।
15 この故に我はロマに在る汝らにも福音を宣傳へんことを頻りに願ふなり。
੧੫ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
16 我は福音を恥とせず、この福音はユダヤ人を始めギリシヤ人にも、凡て信ずる者に救を得さする神の力たればなり。
੧੬ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
17 神の義はその福音のうちに顯れ、信仰より出でて信仰に進ましむ。録して『義人は信仰によりて生くべし』とある如し。
੧੭ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।
18 それ神の怒は、不義をもて眞理を阻む人の、もろもろの不虔と不義とに對ひて天より顯る。
੧੮ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
19 その故は、神につきて知り得べきことは彼らに顯著なればなり、神これを顯し給へり。
੧੯ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।
20 それ神の見るべからざる永遠の能力と神性とは、造られたる物により世の創より悟りえて明かに見るべければ、彼ら言ひ遁るる術なし。 (aïdios )
੨੦ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। (aïdios )
21 神を知りつつも尚これを神として崇めず、感謝せず、その念は虚しく、その愚なる心は暗くなれり。
੨੧ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
੨੨ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
23 朽つることなき神の榮光を易へて、朽つべき人および禽獸・匍ふ物に似たる像となす。
੨੩ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
24 この故に神は彼らを其の心の慾にまかせて、互にその身を辱しむる汚穢に付し給へり。
੨੪ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
25 彼らは神の眞を易へて虚僞となし、造物主を措きて造られたる物を拜し、且これに事ふ、造物主は永遠に讃むべき者なり、アァメン。 (aiōn )
੨੫ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। (aiōn )
26 之によりて神は彼らを恥づべき慾に付し給へり。即ち女は順性の用を易へて逆性の用となし、
੨੬ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
27 男もまた同じく女の順性の用を棄てて互に情 慾を熾し、男と男と恥づることを行ひて、その迷に値すべき報を己が身に受けたり。
੨੭ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
28 また神を心に存むるを善しとせざれば、神もその邪曲なる心の隨に爲まじき事をするに任せ給へり。
੨੮ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
29 即ちもろもろの不義・惡・慳貪・惡意にて滿つる者、また嫉妬・殺意・紛爭・詭計・惡念の溢るる者、
੨੯ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ
30 讒言する者・謗る者・神に憎まるる者・侮る者・高ぶる者・誇る者・惡事を企つる者・父母に逆ふ者、
੩੦ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।
੩੧ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ।
32 かかる事どもを行ふ者の死罪に當るべき神の定を知りながら、啻に自己これらの事を行ふのみならず、また人の之を行ふを可しとせり。
੩੨ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।