< 創世記 7 >
1 主はノアに言われた、「あなたと家族とはみな箱舟にはいりなさい。あなたがこの時代の人々の中で、わたしの前に正しい人であるとわたしは認めたからである。
੧ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
2 あなたはすべての清い獣の中から雄と雌とを七つずつ取り、清くない獣の中から雄と雌とを二つずつ取り、
੨ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ।
3 また空の鳥の中から雄と雌とを七つずつ取って、その種類が全地のおもてに生き残るようにしなさい。
੩ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ।
4 七日の後、わたしは四十日四十夜、地に雨を降らせて、わたしの造ったすべての生き物を、地のおもてからぬぐい去ります」。
੪ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
੫ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।
6 さて洪水が地に起った時、ノアは六百歳であった。
੬ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ।
7 ノアは子らと、妻と、子らの妻たちと共に洪水を避けて箱舟にはいった。
੭ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ।
8 また清い獣と、清くない獣と、鳥と、地に這うすべてのものとの、
੮ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
9 雄と雌とが、二つずつノアのもとにきて、神がノアに命じられたように箱舟にはいった。
੯ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ।
੧੦ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।
11 それはノアの六百歳の二月十七日であって、その日に大いなる淵の源は、ことごとく破れ、天の窓が開けて、
੧੧ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
੧੨ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
13 その同じ日に、ノアと、ノアの子セム、ハム、ヤペテと、ノアの妻と、その子らの三人の妻とは共に箱舟にはいった。
੧੩ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ।
14 またすべての種類の獣も、すべての種類の家畜も、地のすべての種類の這うものも、すべての種類の鳥も、すべての翼あるものも、皆はいった。
੧੪ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ।
15 すなわち命の息のあるすべての肉なるものが、二つずつノアのもとにきて、箱舟にはいった。
੧੫ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ।
16 そのはいったものは、すべて肉なるものの雄と雌とであって、神が彼に命じられたようにはいった。そこで主は彼のうしろの戸を閉ざされた。
੧੬ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
17 洪水は四十日のあいだ地上にあった。水が増して箱舟を浮べたので、箱舟は地から高く上がった。
੧੭ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
18 また水がみなぎり、地に増したので、箱舟は水のおもてに漂った。
੧੮ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ।
19 水はまた、ますます地にみなぎり、天の下の高い山々は皆おおわれた。
੧੯ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।
20 水はその上、さらに十五キュビトみなぎって、山々は全くおおわれた。
੨੦ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ।
21 地の上に動くすべて肉なるものは、鳥も家畜も獣も、地に群がるすべての這うものも、すべての人もみな滅びた。
੨੧ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
22 すなわち鼻に命の息のあるすべてのもの、陸にいたすべてのものは死んだ。
੨੨ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ।
23 地のおもてにいたすべての生き物は、人も家畜も、這うものも、空の鳥もみな地からぬぐい去られて、ただノアと、彼と共に箱舟にいたものだけが残った。
੨੩ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
੨੪ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।