< 箴言 知恵の泉 17 >
1 平穏であって、ひとかたまりのかわいたパンのあるのは、争いがあって、食物の豊かな家にまさる。
੧ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
2 賢いしもべは身持の悪いむすこを治め、かつ、その兄弟たちの中にあって、資産の分け前を獲る。
੨ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
3 銀を試みるものはるつぼ、金を試みるものは炉、人の心を試みるものは主である。
੩ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
4 悪を行う者は偽りのくちびるに聞き、偽りをいう者は悪しき舌に耳を傾ける。
੪ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
5 貧しい者をあざける者はその造り主を侮る、人の災を喜ぶ者は罰を免れない。
੫ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
੬ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
7 すぐれた言葉は愚かな者には似合わない、まして偽りを言うくちびるは君たる者には似合わない。
੭ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
8 まいないはこれを贈る人の目には幸運の玉のようだ、その向かう所、どこでも彼は栄える。
੮ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
9 愛を追い求める人は人のあやまちをゆるす、人のことを言いふらす者は友を離れさせる。
੯ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
10 一度の戒めがさとき人に徹するのは、百度の懲しめが愚かな人に徹するよりも深い。
੧੦ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
11 悪しき者はただ、そむく事のみを求める、それゆえ、彼に向かっては残忍な使者がつかわされる。
੧੧ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
12 愚かな者が愚かな事をするのに会うよりは、子をとられた雌ぐまに会うほうがよい。
੧੨ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
13 悪をもて善に報いる者は、悪がその家を離れることがない。
੧੩ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
14 争いの初めは水がもれるのに似ている、それゆえ、けんかの起らないうちにそれをやめよ。
੧੪ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
15 悪しき者を正しいとする者、正しい者を悪いとする者、この二つの者はともに主に憎まれる。
੧੫ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
16 愚かな者はすでに心がないのに、どうして知恵を買おうとして手にその代金を持っているのか。
੧੬ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
17 友はいずれの時にも愛する、兄弟はなやみの時のために生れる。
੧੭ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
18 知恵のない人は手をうって、その隣り人の前で保証をする。
੧੮ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
19 争いを好む者は罪を好む、その門を高くする者は滅びを求める。
੧੯ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
20 曲った心の者はさいわいを得ない、みだりに舌をもって語る者は災に陥る。
੨੦ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
21 愚かな子を生む者は嘆きを得る、愚か者の父は喜びを得ない。
੨੧ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
22 心の楽しみは良い薬である、たましいの憂いは骨を枯らす。
੨੨ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
23 悪しき者は人のふところからまいないを受けて、さばきの道をまげる。
੨੩ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
24 さとき者はその顔を知恵にむける、しかし、愚かな者は目を地の果にそそぐ。
੨੪ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
25 愚かな子はその父の憂いである、またこれを産んだ母の痛みである。
੨੫ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
26 正しい人を罰するのはよくない、尊い人を打つのは悪い。
੨੬ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
27 言葉を少なくする者は知識のある者、心の冷静な人はさとき人である。
੨੭ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
28 愚かな者も黙っているときは、知恵ある者と思われ、そのくちびるを閉じている時は、さとき者と思われる。
੨੮ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।