< 箴言 知恵の泉 20 >
1 酒は人をして嘲らせ 濃酒は人をして騒がしむ 之に迷はさるる者は無智なり
੧ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
2 王の震怒は獅の吼るがごとし 彼を怒らする者は自己のいのちを害ふ
੨ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
3 穏かに居りて争はざるは人の榮誉なりすべて愚なる者は怒り争ふ
੩ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4 惰者は寒ければとて耕さず この故に収穫のときにおよびて求るとも得るところなし
੪ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5 人の心にある謀計は深き井の水のごとし 然れど哲人はこれを汲出す
੫ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6 凡そ人は各自おのれの善を誇る されど誰か忠信なる者に遇しぞ
੬ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7 身を正しくして歩履む義人はその後の子孫に福祉あるべし
੭ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8 審判の位に坐する王はその目をもてすべての惡を散す
੮ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9 たれか我わが心をきよめ わが罪を潔められたりといひ得るや
੯ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
੧੦ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11 幼子といへどもその動作によりておのれの根性の清きか或は正しきかをあらはす
੧੧ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12 聴くところの耳と視るところの眼とはともにヱホバの造り給へるものなり
੧੨ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13 なんぢ睡眠を愛すること勿れ 恐くは貧窮にいたらん 汝の眼をひらけ 然らば糧に飽べし
੧੩ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14 買者はいふ惡し惡しと 然れど去りて後はみづから誇る
੧੪ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15 金もあり眞珠も多くあれど貴き器は知識のくちびるなり
੧੫ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16 人の保證をなす者よりは先その衣をとれ 他人の保證をなす者をばかたくとらへよ
੧੬ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17 欺きとりし糧は人に甜し されど後にはその口に沙を充されん
੧੭ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18 謀計は相議るによりて成る 戦はんとせば先よく議るべし
੧੮ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19 あるきめぐりて人の是非をいふ者は密事をもらす 口唇をひらきてあるくものと交ること勿れ
੧੯ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20 おのれの父母を罵るものはその燈火くらやみの中に消ゆべし
੨੦ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
੨੧ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22 われ惡に報いんと言ふこと勿れ ヱホバを待て 彼なんぢを救はん
੨੨ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23 二種の分銅はヱホバに憎まる 虚偽の權衡は善らず
੨੩ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
24 人の歩履はヱホバによる 人いかで自らその道を明かにせんや
੨੪ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
25 漫に誓願をたつることは其人の罟となる誓願をたててのちに考ふることも亦然り
੨੫ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
26 賢き王は箕をもて簸るごとく惡人を散し 車輪をもて碾すごとく之を罰す
੨੬ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
27 人の霊魂はヱホバの燈火にして人の心の奥を窺ふ
੨੭ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28 王は仁慈と眞実をもて自らたもつ その位もまた恩恵のおこなひによりて堅くなる
੨੮ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
29 少者の榮はその力 おいたる者の美しきは白髪なり
੨੯ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
30 傷つくまでに打たば惡きところきよまり 打てる鞭は腹の底までもとほる
੩੦ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।