< コリント人への手紙第二 12 >
1 誇るべくんば、無益の事ながら、我は主の賜ひし幻影と黙示とに及ばん。
੧ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।
2 我はキリストに在る一人の人を知れり、彼は十四年前、――肉體に在りてか肉體の外に在りてか、其は我が知る所に非ず、神ぞ知しめす、――第三天まで上げられしなり。
੨ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।
3 我は又知れり。この人は ――肉體に在りてか肉體の外に在りてか其は我が知る所に非ず、神ぞ知しめす、
੩ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ!
4 ――樂土に取挙げられて、得も言はず人の語るべからざる言を聞きしなり。
੪ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ।
5 我は斯る人の為に誇らんとすれども、我為には我弱點の外誇る事を為じ。
੫ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ।
6 蓋誇らんとすとも愚なるべきには非ず、眞を語らんとすればなり。然れど人の我に見る所、或は我より聞く所に過ぎて我を重んずる事なからん為に我は罷めん。
੬ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।
7 然て我が蒙りたる黙示の偉大なるにより、我をして驕らざらしめん為に、肉身に一の刺、即ち我を打つべきサタンの使を與へられたり。
੭ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।
8 是に於て其の我身より去らん事を三度まで主に求め奉りしに、
੮ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।
9 曰へらく、汝には我恩寵にて足れり、其は力は弱き中に於て全うせらるればなり、と。然ればキリストの能力の我に宿らん為に、寧喜びて我弱點によりて誇らん。
੯ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
10 故に我はキリストの為、我弱點に、耻辱に、缺乏に、迫害に、患難に安んず、弱き時に於てこそ強ければなり。
੧੦ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
11 我は愚になれり、汝等に強ひられてなり。蓋汝等より引立てらるる筈なりき、其は我取るに足らざる者なりと雖も、何事も彼無上の大使徒に劣らざればなり。
੧੧ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।
12 我が使徒たるの證據は、凡ての忍耐と徴と奇蹟と不思議とによりて、汝等の上に成立てり。
੧੨ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
13 抑汝等が他の諸教會より少く得たりしは何ぞ、或は我が汝等を煩はさざりし事なるか、請ふ此不義を我に許せ。
੧੩ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ!
14 今や三度目に汝等に至として支度せしが、尚汝等を煩はさじ、是我が求むる所は汝等にして、汝等の所有物に非ざればなり。即ち子等は親の為に貯蓄すべきに非ず、親こそ子等の為に之を行ふべきなれば、假令汝等多く愛して、少く愛せらるる事ありとも、
੧੪ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
15 我は最も喜びて汝等の魂の為に盡し、又己をも盡さん。
੧੫ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
16 縦我汝等を煩はさざりしも、狡猾にして汝等を籠絡せりとせんか、
੧੬ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!
17 然れど我が汝等に遣はしし人々の中、誰を以て汝等を籠絡せしぞ。
੧੭ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?
18 チトに頼み、彼と共に又一人の兄弟を遣はししが、チトは汝等を籠絡せしか、我等は同一の精神を以て同一の足跡を歩みしに非ずや。
੧੮ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।
19 結末 汝等は豫て、我等汝等に對して弁解すと思へり、我等は神の御前にキリストに在りて語るなり。我至愛なる者よ、萬事は汝等の徳を立てんが為なるぞ。
੧੯ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।
20 然れど我恐くは、或は至りて汝等を見んに、我が思へる如くならず、又汝等が我を見んにも、思へるが如くならざらんか、或は汝等の間に闘争、嫉妬、怨恨、争論、誹謗、呟言、驕慢、擾亂あらんか、
੨੦ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।
21 又或は我が至らん時、我神我を耻しめ給ひて、多くの人曾て罪を犯したるに、其の行ひし不潔と私通と甚しき罪とを悔改めざるを我が歎く事あらんか。
੨੧ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।