< ローマ人への手紙 7 >
1 兄弟等よ、我律法を知れる人々に謂へば、汝等律法に人の司らるるは活ける間のみなる事を知らざるか。
੧ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
2 蓋夫ある婦は、夫の存命中律法を以て之に繋がると雖も、夫死すれば之に對する律法を解かるるなり。
੨ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
3 然れば夫の存命中他の人に就けば姦婦と呼ばるべきも、夫死したる時は其律法より釈され、他の人に就くも姦婦には非ざるなり。
੩ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।
4 然れば我兄弟等よ、汝等もキリストの[死]體に由りて、律法に對して死したる者となれり。是死者の中より復活し給ひし他のものに属して、我等が神に果を結ばん為なり。
੪ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।
5 蓋我等肉に在りし時、律法に據れる罪科の諸慾、死の果を結ばせんとて、我等の五體の中に働きたりしが、
੫ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
6 今や我等は既に繋がれたりし死の律法より釈されて、儀文の古きによらず、霊の新しきに由りて事へ奉るに至れり。
੬ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
7 第二款 堕落者に於る律法 然らば我等何をか云はん、律法は罪なるか、然らず。然りながら律法に據らずしては我罪を知らざりき。蓋律法が「貪ること勿れ」と云はざれば我貪を知らざりしに、
੭ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
8 罪は機會に乗じ、掟によりて、我中に所有慾望を惹起せり。即ち律法なき時、罪は死したるものにして、
੮ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।
9 我は昔時律法なくて活きたりしが、掟來りしかば、罪は生回りて、
੯ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।
10 我は死せり、斯て我を活かさんとて與へられたる掟は、死を來すものとなれり。
੧੦ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
11 蓋罪は掟の機會に乗じて我を惑はし、且之を以て我を殺せり。
੧੧ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
12 然て律法は聖なり、掟も聖にして且正しく且善なり。
੧੨ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
13 然らば善なるもの我に死となりたるか、然らず、唯罪が罪と明に顕れん為に、善なるものを以て我に死を來し、掟によりて甚罪深きものとなるに至りしなり。
੧੩ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
14 我等律法の霊的なる事を知る、然れど我は肉的にして罪の下に売られたる者なり。
੧੪ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
15 蓋我が行ふ所は我之を知らず、其は志す善は之を為さずして、厭ふ惡は之を為せばなり。
੧੫ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
16 斯て我厭ふ事を為せば、律法と同意して自ら之を善なりとす、
੧੬ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
17 然れば今之を行ふ者は、最早我に非ずして我に宿れる罪なり。
੧੭ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
18 蓋我之を知れり、善は我に、即ち我肉に宿れるに非ず、其は志す事我に近しと雖も、善を全うすることを得ず、
੧੮ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
19 志す善は之を為さず、厭ふ惡は却て之を為せばなり。
੧੯ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
20 斯て我自ら厭ふ事を為せば、最早之を行ふ者は、我に非ずして我に宿れる罪なり。
੨੦ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
21 然れば我善を為さんとする時は、法として、惡の我に近きを覚ゆ。
੨੧ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
੨੨ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
23 我五體に外の法ありて、我精神の法に敵對し、我を虜にして五體に在る法に從はしむるを認む。
੨੩ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।
24 嗚呼我は不幸の人なる哉、誰か此死の肉體より我を救ふべきぞ、
੨੪ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?
25 我主イエズス、キリストに由れる神の恩寵是なり。故に我は自ら精神に由りては神の律法に事へ、肉身に由りては罪の法に仕ふ。
੨੫ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।