< 창세기 3 >
1 여호와 하나님의 지으신 들짐승 중에 뱀이 가장 간교하더라 뱀이 여자에게 물어 가로되 `하나님이 참으로 너희더러 동산 모든 나무의 실과를 먹지 말라 하시더냐?'
੧ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
2 여자가 뱀에게 말하되 `동산 나무의 실과를 우리가 먹을 수 있으나
੨ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
3 동산 중앙에 있는 나무의 실과는 하나님의 말씀에 너희는 먹지도 말고 만지지도 말라 너희가 죽을까 하노라 하셨느니라'
੩ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
4 뱀이 여자에게 이르되 `너희가 결코 죽지 아니하리라
੪ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
5 너희가 그것을 먹는 날에는 너희 눈이 밝아 하나님과 같이 되어 선악을 알 줄을 하나님이 아심이니라'
੫ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
6 여자가 그 나무를 본즉 먹음직도 하고, 보암직도 하고, 지혜롭게 할 만큼 탐스럽기도 한 나무인지라 여자가 그 실과를 따먹고 자기와 함께 한 남편에게도 주매 그도 먹은지라
੬ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
7 이에 그들의 눈이 밝아 자기들의 몸이 벗은 줄을 알고 무화과나무 잎을 엮어 치마를 하였더라
੭ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
8 그들이 날이 서늘할 때에 동산에 거니시는 여호와 하나님의 음성을 듣고 아담과 그 아내가 여호와 하나님의 낯을 피하여 동산 나무 사이에 숨은지라
੮ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
9 여호와 하나님이 아담을 부르시며 그에게 이르시되 네가 어디 있느냐?
੯ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
10 가로되 `내가 동산에서 하나님의 소리를 듣고 내가 벗었으므로 두려워하여 숨었나이다'
੧੦ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
11 가라사대 누가 너의 벗었음을 네게 고하였느냐? 내가 너더러 먹지 말라 명한 그 나무 실과를 네가 먹었느냐?
੧੧ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
12 아담이 가로되 `하나님이 주셔서 나와 함께하게 하신 여자 그가 그 나무 실과를 내게 주므로 내가 먹었나이다'
੧੨ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
13 여호와 하나님이 여자에게 이르시되 네가 어찌하여 이렇게 하였느냐? 여자가 가로되 `뱀이 나를 꾀므로 내가 먹었나이다'
੧੩ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
14 여호와 하나님이 뱀에게 이르시되 네가 이렇게 하였으니 네가 모든 육축과 들의 모든 짐승보다 더욱 저주를 받아 배로 다니고 종신토록 흙을 먹을지니라
੧੪ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
15 내가 너로 여자와 원수가 되게 하고 너의 후손도 여자의 후손과 원수가 되게 하리니 여자의 후손은 네 머리를 상하게 할 것이요 너는 그의 발꿈치를 상하게 할 것이니라 하시고
੧੫ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
16 또 여자에게 이르시되 내가 네게 잉태하는 고통을 크게 더하리니 네가 수고하고 자식을 낳을 것이며 너는 남편을 사모하고 남편은 너를 다스릴 것이니라 하시고
੧੬ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
17 아담에게 이르시되 네가 네 아내의 말을 듣고 내가 너더러 먹지 말라 한 나무 실과를 먹었은즉 땅은 너로 인하여 저주를 받고 너는 종신토록 수고하여야 그 소산을 먹으리라
੧੭ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
18 땅이 네게 가시덤불과 엉겅퀴를 낼 것이라 너의 먹을 것은 밭의 채소인즉
੧੮ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
19 네가 얼굴에 땀이 흘러야 식물을 먹고 필경은 흙으로 돌아가리니 그 속에서 네가 취함을 입었음이라 너는 흙이니 흙으로 돌아 갈 것이니라 하시니라
੧੯ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
20 아담이 그 아내를 하와라 이름하였으니 그는 모든 산 자의 어미가 됨이더라
੨੦ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
21 여호와 하나님이 아담과 그 아내를 위하여 가죽 옷을 지어 입히시니라
੨੧ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
22 여호와 하나님이 가라사대 보라, 이 사람이 선악을 아는 일에 우리 중 하나같이 되었으니 그가 그 손을 들어 생명나무 실과도 먹고 영생할까 하노라 하시고
੨੨ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
23 여호와 하나님이 에덴 동산에서 그 사람을 내어 보내어 그의 근본된 토지를 갈게 하시니라
੨੩ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
24 이같이 하나님이 그 사람을 쫓아 내시고 에덴 동산 동편에 그룹들과 두루 도는 화염검을 두어 생명나무의 길을 지키게 하시니라
੨੪ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।